ਸ਼੍ਰੀ ਮੁਕਤਸਰ ਸਾਹਿਬ ਵਿੱਚ ਵਪਾਰੀਆਂ ਦੀ ਐਸ.ਡੀ.ਐਮ ਨਾਲ ਹੋਈ ਅਹਿਮ ਮੀਟਿੰਗ
ਸ਼੍ਰੀ ਗੁਰਕਿਰਨਦੀਪ ਸਿੰਘ ਐਸ.ਡੀ.ਐਮ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਥਾਨਕ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਆਪਣੇ ਕਾਰੋਬਾਰ ਅਤੇ ਸ਼ਹਿਰ ਦੇ ਵਿਕਾਸ ਨਾਲ ਸਬੰਧਿਤ ਵੱਖ-ਵੱਖ ਮੁੱਦੇ ਅਤੇ ਸਮੱਸਿਆਵਾਂ ਐਸ.ਡੀ.ਐਮ ਸਾਹਿਬ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਗੁਰਕਿਰਨਦੀਪ ਸਿੰਘ ਐਸ.ਡੀ.ਐਮ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਥਾਨਕ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਆਪਣੇ ਕਾਰੋਬਾਰ ਅਤੇ ਸ਼ਹਿਰ ਦੇ ਵਿਕਾਸ ਨਾਲ ਸਬੰਧਿਤ ਵੱਖ-ਵੱਖ ਮੁੱਦੇ ਅਤੇ ਸਮੱਸਿਆਵਾਂ ਐਸ.ਡੀ.ਐਮ ਸਾਹਿਬ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਇਸ ਮੌਕੇ ਐਸ.ਡੀ.ਐਮ ਸ਼੍ਰੀ ਗੁਰਕਿਰਨਦੀਪ ਸਿੰਘ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਪਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸ਼ਹਿਰ ਦੀ ਆਰਥਿਕਤਾ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪ੍ਰਸ਼ਾਸ਼ਨ ਹਰ ਸੰਭਵ ਸਹਿਯੋਗ ਪ੍ਰਦਾਨ ਕਰੇਗਾ।
ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਸਫ਼ਾਈ, ਟ੍ਰੈਫਿਕ ਪ੍ਰਬੰਧਨ ਅਤੇ ਹੋਰ ਜਨਹਿੱਤ ਕਾਰਜਾਂ ਵਿੱਚ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਮੀਟਿੰਗ ਦੌਰਾਨ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਵਨੀਤ ਜਿੰਦਲ ਨੇ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੀ ਮਨਜਿੰਦਰ ਸਿੰਘ ਈ.ਟੀ.ਓ, ਏ.ਐੱਫ਼.ਐੱਸ.ਓ ਸ਼੍ਰੀ ਮਨਿੰਦਰ ਸਿੰਘ, ਇੰਸਪੈਕਟਰ ਸ਼੍ਰੀ ਹਰਦੇਵ ਸਿੰਘ, ਸੁਪਰਡੈਂਟ ਪ੍ਰਿੰਸਪਾਲ, ਇੰਸਪੈਕਟਰ ਸੋਮਬੀਰ, ਐਸ.ਡੀ.ਓ ਬਲਜੀਤ ਸਿੰਘ, ਬੀ.ਐਲ.ਈ.ਓ ਮਨਪ੍ਰੀਤ ਕੌਰ, ਲੇਬਰ ਇੰਸਪੈਕਟਰ ਟਿੰਕੂ ਜੈਨ, ਏ.ਐਸ.ਆਈ ਅਵਤਾਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵਪਾਰੀਆਂ ਦੇ ਨੁਮਾਇੰਦੇ ਹਾਜ਼ਿਰ ਸਨ।
Author : Malout Live



