ਨਰਮੇਂ ਦੀ ਫ਼ਸਲ ਦਾ ਪੂਰਾ ਝਾੜ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਨੇ ਸਾਂਝੇ ਕੀਤੇ ਜ਼ਰੂਰੀ ਨੁਕਤੇ
ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਨਾਮ ਸਿੰਘ ਵੱਲੋਂ ਜ਼ਿਲ੍ਹੇ ਅੰਦਰ ਵਿਭਾਗ ਦੇ ਅਧਿਕਾਰੀ/ਕਰਮਚਾਰੀਆਂ ਵੱਲੋਂ ਨਰਮੇਂ ਦੀ ਫ਼ਸਲ ਦਾ ਭਰਪੂਰ ਝਾੜ ਲੈਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਦੱਸਿਆ ਗਿਆ ਇਸ ਸਮੇਂ ਨਰਮੇਂ ਦੀ ਫ਼ਸਲ ਲਈ ਕੁੱਝ ਗੱਲਾਂ ਦਾ ਖਾਸ ਧਿਆਨ ਰੱਖਿਆ ਜਾਵੇ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਨਰਮੇਂ ਦੀ ਸਫ਼ਲ ਕਾਸ਼ਤ ਲਈ ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ- ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਨਾਮ ਸਿੰਘ ਵੱਲੋਂ ਜ਼ਿਲ੍ਹੇ ਅੰਦਰ ਵਿਭਾਗ ਦੇ ਅਧਿਕਾਰੀ/ਕਰਮਚਾਰੀਆਂ ਵੱਲੋਂ ਨਰਮੇਂ ਦੀ ਫ਼ਸਲ ਦਾ ਭਰਪੂਰ ਝਾੜ ਲੈਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਬਧਾਈ ਅਤੇ ਮੁਕਤਸਰ ਦਿਹਾਤੀ ਵਿਖੇ ਨਰਮੇਂ ਦੀ ਫ਼ਸਲ ਦਾ ਸਰਵੇਖਣ ਕੀਤਾ ਗਿਆ। ਉਨ੍ਹਾਂ ਵੱਲੋਂ ਦੱਸਿਆ ਗਿਆ ਇਸ ਸਮੇਂ ਨਰਮੇਂ ਦੀ ਫ਼ਸਲ ਲਈ ਇਨ੍ਹਾਂ ਗੱਲਾਂ ਦਾ ਖਾਸ ਧਿਆਨ ਰੱਖਿਆ ਜਾਵੇ, ਕਿਉਂਕਿ ਜੋ ਇਹ ਦਿਨ ਇਸ ਫ਼ਸਲ ਲਈ ਬਹੁਤ ਅਹਿਮ ਹਨ।
\ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਸਪਰੇਅ ਕਰਨ ਸਮੇਂ ਸਾਫ਼ ਪਾਣੀ ਦੀ ਵਰਤੋਂ ਕੀਤੀ ਜਾਵੇ। ਨਰਮੇਂ ਦੀ ਫ਼ਸਲ ਭਾਰੀ ਹੋਣ ਕਾਰਨ ਸਪਰੇਅ ਇਸ ਢੰਗ ਨਾਲ ਕੀਤੀ ਜਾਵੇ ਕਿ ਖੇਤ ਦੇ ਸਾਰੇ ਬੂਟੇ ਕਵਰ ਹੋ ਜਾਣ ਅਤੇ ਕਿਸੇ ਵੀ ਕਿਸਮ ਦੀ ਮੁਸ਼ਕਿਲ ਜਾਂ ਹੋਰ ਜਾਣਕਾਰੀ ਲੈਣ ਲਈ ਆਪਣੇ ਪਿੰਡ ਨਾਲ ਸੰਬੰਧਿਤ ਖੇਤੀਬਾੜੀ ਵਿਕਾਸ/ਵਿਸਥਾਰ ਅਫ਼ਸਰ ਜਾਂ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Author : Malout Live