ਮਲੋਟ ਵਿੱਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਪੰਜਾਬ ਸਰਕਾਰ ਤੋਂ ਬੇਅਦਬੀ ਤੇ ਸਖਤ ਕਾਨੂੰਨ ਬਣਾਉਣ ਦੀ ਕੀਤੀ ਮੰਗ
ਮਲੋਟ ਦੀ ਦਾਣਾ ਮੰਡੀ ਵਿੱਚ ਹੋਏ ਗੁਰਮਤਿ ਸਮਾਗਮ ਵਿੱਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਅਤੇ ਪੰਜਾਬ ਸਰਕਾਰ ਨੂੰ ਧਾਰਮਿਕ ਗ੍ਰੰਥਾਂ ਦੀ ਹੋ ਰਹੀ ਬੇਅਦਬੀ ਲਈ ਜਲਦੀ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ।
ਮਲੋਟ : ਬੀਤੀ ਰਾਤ ਮਲੋਟ ਦੀ ਦਾਣਾ ਮੰਡੀ ਵਿੱਚ ਹੋਏ ਗੁਰਮਤਿ ਸਮਾਗਮ ਵਿੱਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਅਤੇ ਪੰਜਾਬ ਸਰਕਾਰ ਨੂੰ ਧਾਰਮਿਕ ਗ੍ਰੰਥਾਂ ਦੀ ਹੋ ਰਹੀ ਬੇਅਦਬੀ ਲਈ ਜਲਦੀ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਪਿਛਲੇ ਸਾਲਾਂ ਤੋਂ ਵੱਖ-ਵੱਖ ਜਗ੍ਹਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀ ਦੀਆਂ ਘਟਨਾਂਵਾਂ ਵਾਪਰ ਰਹੀਆਂ ਹਨ।
ਇਹਨਾਂ ਘਟਨਾਵਾਂ ਤੇ ਕਾਬੂ ਪਾਉਣ ਲਈ ਸਖਤ ਕਾਨੂੰਨ ਬਣਾਇਆ ਜਾਵੇ, ਇਹ ਕਾਨੂੰਨ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ 'ਤੇ ਲਾਗੂ ਹੋਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਬੇਅਦਬੀ ਦੀ ਕੋਸ਼ਿਸ਼ ਨਾ ਕਰ ਸਕੇ।
Author : Malout Live



