ਸ਼੍ਰੀ ਮੁਕਤਸਰ ਸਾਹਿਬ ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਦੁਸਹਿਰੇ ਦੇ ਤਿਉਹਾਰ ਮੌਕੇ 100 ਲੋੜਵੰਦਾਂ ਨੂੰ ਦਿੱਤੀ ਵਿੱਤੀ ਸਹਾਇਤਾ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜ੍ਹੀ ਤਹਿਤ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ 100 ਲੋੜਵੰਦਾਂ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜ੍ਹੀ ਤਹਿਤ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ 100 ਲੋੜਵੰਦਾਂ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇੱਕ ਬਹੁਤ ਹੀ ਸਾਦੇ ਪ੍ਰੋਗਰਾਮ ਤਹਿਤ ਡਾ. ਲਖਵੀਰ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਅਤੇ ਭਾਈ ਰਾਹੁਲ ਸਿੱਧੂ ਸਾਬਕਾ ਮੈਂਬਰ ਪਬਲਿਕ ਸਰਵਿਸ ਕਮਿਸ਼ਨ ਦੀ ਹਾਜ਼ਰੀ ਵਿੱਚ ਮਹੰਤ ਕਸ਼ਮੀਰ ਸਿੰਘ ਸੰਚਾਲਨ ਡੇਰਾ ਭਾਈ ਮਸਤਾਨ ਸਿੰਘ ਦੀ ਰਹਿਨੁਮਾਈ ਹੇਠ ਇਨ੍ਹਾਂ ਲੋੜਵੰਦਾਂ ਨੂੰ ਚੈੱਕ ਤਕਸੀਮ ਕੀਤੇ ਗਏ।
ਇਸ ਮੌਕੇ ਡਾ. ਲਖਵੀਰ ਕੌਰ ਸਿਵਲ ਸਰਜਨ ਅਤੇ ਭਾਈ ਰਾਹੁਲ ਸਿੱਧੂ ਨੇ ਦੱਸਿਆ ਕਿ ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਦੁਨੀਆਂ ਭਰ ਵਿੱਚ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਬਹੁਤ ਹੀ ਸ਼ਲਾਘਾਯੋਗ ਹਨ। ਸਾਨੂੰ ਇਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਹ ਲੋਕ ਕੰਮ ਕਰਨ ਤੋਂ ਅਸਮਰਥ ਹਨ ਅਤੇ 80% ਤੋਂ ਉੱਪਰ ਅੰਗਹੀਣ ਹਨ। ਸਹਾਇਤਾ ਰਾਸ਼ੀ ਦਿੱਤੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਸੋਮ ਨਾਥ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਗੁਰਜੀਤ ਸਿੰਘ ਜੀਤਾ, ਰਾਜ ਚਹਿਲ, ਜਸਵਿੰਦਰ ਸਿੰਘ ਪੀ.ਏ ਅਤੇ ਹੋਰ ਪਤਵੰਤੇ ਹਾਜ਼ਿਰ ਸਨ।
Author : Malout Live



