ਏ.ਆਈ ਦੇ ਯੁੱਗ ’ਚ ਅਧਿਆਪਕਾਂ ਦੀ ਭੂਮਿਕਾ ਪਹਿਲਾਂ ਨਾਲੋਂ ਵੱਧ ਅਹਿਮ- ਪ੍ਰੋ. ਐਮ.ਐਮ ਸਕਸੈਨਾ

ਸਰਦਾਰ ਪ੍ਰਕਾਸ਼ ਸਿੰਘ ਬਾਦਲ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਗਿੱਦੜਬਾਹਾ ਦੇ ਬਹੁ-ਮੰਤਵੀ ਹਾਲ ਵਿਖੇ ‘ਅਧਿਆਪਕ ਦਿਵਸ 2026’ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਿੱਖਿਆ ਤੇ ਸਮਾਜ ਵਿੱਚ ਅਧਿਆਪਕਾਂ ਦੇ ਅਮੁੱਲ ਯੋਗਦਾਨ ਨੂੰ ਸਨਮਾਨਿਤ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਰਦਾਰ ਪ੍ਰਕਾਸ਼ ਸਿੰਘ ਬਾਦਲ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਗਿੱਦੜਬਾਹਾ ਦੇ ਬਹੁ-ਮੰਤਵੀ ਹਾਲ ਵਿਖੇ ਅਧਿਆਪਕ ਦਿਵਸ 2026’ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਿੱਖਿਆ ਤੇ ਸਮਾਜ ਵਿੱਚ ਅਧਿਆਪਕਾਂ ਦੇ ਅਮੁੱਲ ਯੋਗਦਾਨ ਨੂੰ ਸਨਮਾਨਿਤ ਕੀਤਾ। ਇਸ ਮੌਕੇ ਚਾਕਬੋਰਡ ਤੋਂ ਏ.ਆਈ (AI) ਤੱਕ ਅਧਿਆਪਕ ਪਹਿਲਾਂ ਨਾਲੋਂ ਕਿਤੇ ਵੱਧ ਮਹੱਤਵਪੂਰਨ ਕਿਉਂ ਹਨਵਿਸ਼ੇ ਤੇ ਵਿਚਾਰ-ਚਰਚਾ ਕੀਤੀ ਗਈ। ਮੁੱਖ ਮਹਿਮਾਨ ਵਜੋਂ ਸ਼੍ਰੀ ਗੰਗਾਨਗਰ ਸਥਿਤ ਟਾਂਟੀਆ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋਫੈਸਰ ਐਮ.ਐਮ ਸਕਸੈਨਾ ਨੇ ਸ਼ਿਰਕਤ ਕੀਤੀ, ਜਦਕਿ ਐਮ.ਆਰ.ਐੱਸ-ਪੀ.ਟੀ.ਯੂ, ਬਠਿੰਡਾ ਦੇ ਸੀ.ਡੀ.ਸੀ ਦੇ ਸਹਾਇਕ ਡਾਇਰੈਕਟਰ ਪ੍ਰੋਫੈਸਰ ਯਾਦਵਿੰਦਰ ਪਾਲ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਿਰ ਰਹੇ। ਸਮਾਗਮ ਪ੍ਰਿੰਸੀਪਲ ਡਾ. ਆਰ.ਕੇ ਉੱਪਲ ਦੀ ਅਗਵਾਈ ਹੇਠ ਕਰਵਾਇਆ ਗਿਆ।

ਮੰਚ ਸੰਚਾਲਨ ਪ੍ਰੋਫੈਸਰ ਕੇਜ਼ੀਆ ਅਰੋੜਾ ਅਤੇ ਸ਼੍ਰੀ ਗੁਰਜੀਤ ਸਿੰਘ ਨੇ ਕੀਤਾ। ਬੁਲਾਰਿਆਂ ਨੇ ਕਿਹਾ ਕਿ ਏ.ਆਈ ਸਿੱਖਿਆ ਦੇ ਖੇਤਰ ਵਿੱਚ ਨਵੇਂ ਮੌਕੇ ਪੈਦਾ ਕਰ ਰਿਹਾ ਹੈ ਅਤੇ ਗਿਆਨ ਤੱਕ ਪਹੁੰਚ ਤੇ ਸਿੱਖਣ ਦੇ ਢੰਗਾਂ ਨੂੰ ਬਦਲ ਰਿਹਾ ਹੈ। ਹਾਲਾਂਕਿ ਏ.ਆਈ ਜਾਣਕਾਰੀ ਪ੍ਰਦਾਨ ਕਰ ਸਕਦਾ ਹੈ, ਪਰ ਅਧਿਆਪਕ ਵਿਦਿਆਰਥੀਆਂ ਨੂੰ ਬੁੱਧੀ, ਕਦਰਾਂ-ਕੀਮਤਾਂ, ਪ੍ਰੇਰਨਾ ਅਤੇ ਸਹੀ ਦਿਸ਼ਾ ਦਿੰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਏ.ਆਈ ਦੀ ਜ਼ਿੰਮੇਵਾਰ ਅਤੇ ਰਚਨਾਤਮਕ ਵਰਤੋਂ ਕਰਨ ਦੀ ਅਪੀਲ ਕੀਤੀ। ਸਮਾਗਮ ਦੌਰਾਨ ਕਾਲਜ ਦੀ ਸੰਸਥਾਪਕ ਸਵਰਗੀ ਬੀਬੀ ਸੁਰਿੰਦਰ ਕੌਰ ਬਾਦਲ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ਗਈ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਧੰਨਵਾਦ ਪ੍ਰਗਟ ਕਰਦਿਆਂ ਉਨ੍ਹਾਂ ਦੇ ਅਕਾਦਮਿਕ, ਨਿੱਜੀ ਅਤੇ ਪੇਸ਼ੇਵਰ ਜੀਵਨ ਨੂੰ ਸੇਧ ਦੇਣ ਵਿੱਚ ਯੋਗਦਾਨ ਨੂੰ ਸਲਾਮ ਕੀਤਾ।

Author : Malout Live