ਸੀ.ਜੀ.ਐਮ ਕਾਲਜ ਵਿਖੇ ਕਰਵਾਏ ਅੰਡਰ-19 ਫੁੱਟਬਾਲ ਟੂਰਨਾਮੈਂਟ ਵਿੱਚ ਮੋਹਲਾਂ ਦੀ ਟੀਮ ਨੇ ਪਹਿਲਾ ਅਤੇ ਖੁੰਨਣਕਲਾਂ ਨੇ ਦੂਜਾ ਸਥਾਨ ਹਾਸਿਲ ਕੀਤਾ

ਸੀ.ਜੀ.ਐਮ ਕਾਲਜ ਵਿਖੇ ਅੰਡਰ-19 ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਟੀਮਾਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਪਿੰਡ ਮੋਹਲਾਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ, ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਖੁੰਨਣਕਲਾਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸੀ.ਜੀ.ਐਮ ਕਾਲਜ ਵਿਖੇ ਅੰਡਰ-19 ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਟੀਮਾਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਪਿੰਡ ਮੋਹਲਾਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ, ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਖੁੰਨਣਕਲਾਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਖ਼ਾਸ ਗੱਲ ਇਹ ਰਹੀ ਕਿ ਮੋਹਲਾਂ ਦੀ ਟੀਮ ਵਿੱਚ ਸ਼ਾਮਿਲ ਸਾਰੇ ਖਿਡਾਰੀ ਕਾਲਜ ਦੇ ਵਿਦਿਆਰਥੀ ਸਨ। ਟੀਮ ਦੀ ਅਗਵਾਈ ਕਪਤਾਨ ਗੁਰਕੀਰਤ ਨੇ ਕੀਤੀ। ਜੇਤੂ ਟੀਮ ਦੇ ਖਿਡਾਰੀਆਂ ਵਿੱਚ ਕਪਤਾਨ ਗੁਰਕੀਰਤ, ਆਕਾਸ਼, ਅਰਸ਼ਵਲਜੋਤ, ਜਸ਼ਨ, ਅਜੈ, ਗੈਵੀ ਔਲਖ, ਨੂਰ, ਵਰਿੰਦਰ, ਗੋਰਾ ਅਤੇ ਗੋਲਕੀਪਰ ਅਰਸ਼ਦੀਪ ਸ਼ਾਮਿਲ ਸਨ। ਸਾਰੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੀਮ ਨੂੰ ਪਹਿਲਾ ਸਥਾਨ ਦਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਟੂਰਨਾਮੈਂਟ ਦੇ ਸਾਰੇ ਮੈਚਾਂ ਦੌਰਾਨ ਗੁਰਸਿਮਰਨ ਉੱਪਲ ਨੇ ਰੈਫਰੀ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ ਅਤੇ ਟੂਰਨਾਮੈਂਟ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਯੋਗਦਾਨ ਪਾਇਆ।

ਇਸ ਤੋਂ ਇਲਾਵਾ ਹਰਸ਼ ਧੈਲਵਾਲ ਨੇ ਕੁਮੈਂਟਰੀ ਦੀ ਸੇਵਾ ਨਿਭਾਈ। ਉਨ੍ਹਾਂ ਨੇ ਆਪਣੇ ਸ਼ਾਨਦਾਰ ਅੰਦਾਜ਼ ਅਤੇ ਹੁਨਰ ਨਾਲ ਪੂਰੇ ਟੂਰਨਾਮੈਂਟ ਵਿੱਚ ਖ਼ੂਬ ਰੌਣਕਾਂ ਲਾਈਆਂ ਅਤੇ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ ਕਾਲਜ ਚੇਅਰਮੈਨ ਸਤਪਾਲ ਮੌਹਲਾਂ ਵੱਲੋਂ ਖੇਡਾਂ ਨੂੰ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਲਈ ਅਹਿਮ ਦੱਸਿਆ ਗਿਆ। ਇਨਾਮ ਵੰਡ ਸਮਾਰੋਹ ਦੌਰਾਨ ਪਿੰਡ ਦੇ ਮੋਹਤਵਰ ਵਿਅਕਤੀ ਕਾਕਾ ਸੰਧੂ, ਭੁਪਿੰਦਰ ਫੌਜੀ ਅਤੇ ਕੰਵਲ ਫੌਜੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਹੋਰ ਵੀ ਪਤਵੰਤੇ ਸੱਜਣ ਹਾਜ਼ਿਰ ਸਨ। ਉਨ੍ਹਾਂ ਵੱਲੋਂ ਜੇਤੂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਮੋਹਲਾਂ ਦੀ ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਪਿੰਡ ਅਤੇ ਕਾਲਜ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Author : Malout Live