ਮੇਲਾ ਮਾਘੀ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਹਨ ਲਗਾਤਾਰ ਗਤੀਵਿਧੀਆਂ

ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਨੂੰ ਮੁੱਖ ਰੱਖਦਿਆਂ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤੇ ਵੱਖ-ਵੱਖ ਵਿਭਾਗਾਂ ਵੱਲੋਂ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਨੂੰ ਮੁੱਖ ਰੱਖਦਿਆਂ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤੇ ਵੱਖ-ਵੱਖ ਵਿਭਾਗਾਂ ਵੱਲੋਂ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ।

ਸ਼੍ਰੀ ਕੇਵਲ ਕੁਮਾਰ ਬੀ.ਡੀ.ਪੀ.ਓ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਮਨਰੇਗਾ ਮਜ਼ਦੂਰਾਂ ਵੱਲੋਂ ਪਿੰਡ ਸੰਗੂਧੋਣ, ਸਦਰਵਾਲਾ ਵਿਖੇ ਸ਼੍ਰੀ ਮੁਕਤਸਰ ਸਾਹਿਬ ਵਿੱਚ ਦਾਖ਼ਲ ਹੋਣ ਵਾਲੀਆਂ ਸੜਕਾਂ ਤੇ ਸਾਫ-ਸਫਾਈ ਕੀਤੀ ਗਈ ਅਤੇ ਸੜਕਾਂ ਦੇ ਕਿਨਾਰੇ ਉਗੀਆਂ ਨਜ਼ਾਇਜ ਝਾੜੀਆਂ ਅਤੇ ਵੱਧ ਚੁੱਕੀਆਂ ਦਰੱਖਤਾਂ ਦੀਆਂ ਟਾਹਣੀਆਂ ਦੀ ਕਟਾਈ ਕੀਤੀ ਗਈ ਤਾਂ ਜੋ ਧੁੰਦ ਦੇ ਚੱਲਦੇ ਮਾਘੀ ਮੇਲੇ ਦੌਰਾਨ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਇਸੇ ਤਰ੍ਹਾਂ ਹੀ ਸ਼੍ਰੀ ਰਜਨੀਸ਼ ਕੁਮਾਰ ਗਿਰਧਰ ਕਾਰਜ ਸਾਧਕ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਦੀ ਹਦਾਇਤਾਂ ਤੇ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਗੋਨਿਆਣਾ ਚੌਂਕ, ਬਠਿੰਡਾ ਰੋਡ ਤੋਂ ਇਲਾਵਾ ਸ਼ਹਿਰ ਵਿੱਚ ਵੀ ਲਗਾਤਾਰ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ।

Author : Malout Live