ਗਿੱਦੜਬਾਹਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ
ਅੱਜ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਵੱਖ-ਵੱਖ ਪਿੰਡਾਂ ਵਿੱਚ ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐੱਸ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਆਪਣੀ ਟੀਮ ਦੇ ਮਿਲ ਕੇ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਗਿੱਦੜਬਾਹਾ ਵਿਧਾਨ ਸਭਾ ਹਲਕੇ ਸਮੇਤ ਪੰਜਾਬ ਵਿੱਚ ਚਾਰ ਹਲਕਿਆਂ ਵਿੱਚ ਅੱਜ ਵੋਟਿੰਗ ਪ੍ਰਕਿਰਿਆ ਹੋ ਚੁੱਕੀ ਹੈ। ਇਸ ਦੇ ਚਲਦਿਆਂ ਅੱਜ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਵੱਖ-ਵੱਖ ਪਿੰਡਾਂ ਵਿੱਚ ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐੱਸ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਆਪਣੀ ਟੀਮ ਦੇ ਮਿਲ ਕੇ ਸਰਵੇਖਣ ਕੀਤਾ ਜਾ ਰਿਹਾ ਹੈ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਇਸ ਦੌਰਾਨ ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਨੇ ਜ਼ਿਮਨੀ ਚੋਣਾਂ ਦੇ ਚਲਦਿਆਂ ਗਿੱਦੜਬਾਹਾ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤਮਈ ਅਤੇ ਸੁਰੱਖਿਅਤ ਚੋਣ ਪ੍ਰਕਿਰਿਆ ਨੂੰ ਉਤਸ਼ਾਹਿਤ ਕਰਦੇ ਹੋਏ ਆਪਣੇ ਵੋਟ ਦੇ ਅਧਿਕਾਰ ਦੀ ਖੁੱਲ੍ਹ ਕੇ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਦੇ ਚਲਦਿਆਂ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।
Author : Malout Live