ਗੁਰਪੁਰਬ ਦੀ ਆਮਦ ਨੂੰ ਵੇਖਦੇ ਹੋਏ ਸ਼੍ਰੀ ਮੁਕਤਸਰ ਸਾਹਿਬ ਨੂੰ ਸਾਫ-ਸੁਥਰਾ ਰੱਖਣ ਲਈ ਵਾਤਾਵਰਨ ਬਚਾਉ ਮੁਹਿੰਮ ਦੀ ਕੀਤੀ ਸ਼ੁਰੂਆਤ
ਗੁਰਪੁਰਬ ਦੀ ਆਮਦ ਨੂੰ ਵੇਖਦੇ ਹੋਏ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੂੰ ਸਾਫ-ਸੁਥਰਾ ਰੱਖਣ ਲਈ ਵਾਤਾਵਰਨ ਬਚਾਉ ਮੁਹਿੰਮ ਤਹਿਤ ਮਿਤੀ 14 ਨਵੰਬਰ 2024 ਤੱਕ ਸ਼ਹਿਰ, ਪਿੰਡਾਂ ਅਤੇ ਸਬ-ਡਿਵੀਜ਼ਨ ਲੈਵਲ ਤੇ ਵੱਖ-ਵੱਖ ਥਾਵਾਂ ਤੇ ਲੱਗੇ ਕੂੜੇ ਦੇ ਢੇਰਾਂ ਨੂੰ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਦੇ ਟਿੱਪਰਾਂ ਨਾਲ ਸਾਫ-ਸੁਥਰਾ ਕਰਨ ਦਾ ਪ੍ਰਣ ਕੀਤਾ ਹੈ। ਇਸ ਪ੍ਰੋਗਰਾਮ ਦੀ ਸ਼ੁਰੂਆਤ ਜਿਲ੍ਹਾ ਕਚਿਹਰੀ ਕੰਪਲੈਕਸ ਦੀ ਸਫਾਈ ਕਰਨ ਉਪਰੰਤ ਸ਼ੈਸਨ ਜੱਜ ਸ਼੍ਰੀ ਰਾਜ ਕੁਮਾਰ ਨੇ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਨਗਰ ਕੌਂਸਲ ਦੇ ਸਫਾਈ ਸੇਵਕਾਂ, ਸੀਵਰ ਮੈਨ ਦਾ ਸਟਾਫ, ਸਿਵਲ ਹਸਪਤਾਲ ਦਾ ਸਟਾਫ, ਜਿਲ੍ਹਾ ਸਿੱਖਿਆ ਅਫ਼ਸਰ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰਪੁਰਬ ਦੀ ਆਮਦ ਨੂੰ ਵੇਖਦੇ ਹੋਏ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੂੰ ਸਾਫ-ਸੁਥਰਾ ਰੱਖਣ ਲਈ ਵਾਤਾਵਰਨ ਬਚਾਉ ਮੁਹਿੰਮ ਤਹਿਤ ਮਿਤੀ 14 ਨਵੰਬਰ 2024 ਤੱਕ ਸ਼ਹਿਰ, ਪਿੰਡਾਂ ਅਤੇ ਸਬ-ਡਿਵੀਜ਼ਨ ਲੈਵਲ ਤੇ ਵੱਖ-ਵੱਖ ਥਾਵਾਂ ਤੇ ਲੱਗੇ ਕੂੜੇ ਦੇ ਢੇਰਾਂ ਨੂੰ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਦੇ ਟਿੱਪਰਾਂ ਨਾਲ ਸਾਫ-ਸੁਥਰਾ ਕਰਨ ਦਾ ਪ੍ਰਣ ਕੀਤਾ ਹੈ।
ਇਸ ਪ੍ਰੋਗਰਾਮ ਦੀ ਸ਼ੁਰੂਆਤ ਜਿਲ੍ਹਾ ਕਚਿਹਰੀ ਕੰਪਲੈਕਸ ਦੀ ਸਫਾਈ ਕਰਨ ਉਪਰੰਤ ਸ਼ੈਸਨ ਜੱਜ ਸ਼੍ਰੀ ਰਾਜ ਕੁਮਾਰ ਨੇ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਅਤੇ ਉਨ੍ਹਾਂ ਨੇ ਹਾਜ਼ਿਰ ਮੈਬਰਾਂ ਨੂੰ ਸਹੁੰ ਚੁਕਵਾਈ ਕਿ ਉਹ ਸਫਾਈ ਮੁਹਿੰਮ ਦੀ ਆਪਣੇ ਘਰ ਤੋਂ ਸ਼ੁਰੂਆਤ ਕਰਨਗੇ ਅਤੇ ਗਿੱਲਾ-ਸੁੱਕਾ ਕੂੜਾ ਵੱਖ-ਵੱਖ ਡੱਬਿਆਂ ਵਿੱਚ ਪਾਉਣਗੇ। ਵਾਤਾਵਰਨ ਬਚਾਉ ਮੁਹਿੰਮ ਦੀ ਸ਼ੁਰੂਆਤ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਕੀਤੀ ਗਈ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈ ਗਈ ਵਾਤਾਵਰਨ ਮੁਹਿੰਮ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰੀਏ ਤਾਂ ਜੋ ਆਉਣ ਵਾਲੀ ਪੀੜ੍ਹੀ ਦੀ ਜਿੰਦਗੀ ਖੁਸ਼ਹਾਲ ਹੋ ਸਕੇ। ਇਸ ਪ੍ਰੋਗਰਾਮ ਦਾ ਸਮਾਪਨ ਸਮਾਰੋਹ ਗੁਰਦੁਆਰਾ ਸ਼੍ਰੀ ਟੁੱਟੀ ਗੰਢੀ ਸਾਹਿਬ ਵਿਖੇ 14 ਨਵੰਬਰ 2024 ਨੂੰ ਸ਼ਾਮ 4:00 ਵਜੇ ਕੀਤਾ ਜਾਵੇਗਾ।
Author : Malout Live