ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਰਕਾਰ ਵੱਲੋਂ 20 ਨਵੰਬਰ ਨੂੰ ਛੁੱਟੀ ਦਾ ਐਲਾਨ

ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 20 ਨਵੰਬਰ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 20 ਨਵੰਬਰ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ 'ਚ 20 ਨਵੰਬਰ ਨੂੰ ਹੋ ਜਾ ਰਹੀਆਂ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ਼੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।

Author : Malout Live