ਹਲਕਾ ਮਲੋਟ ਦੇ ਪਿੰਡ ਭਲੇਰੀਆਂ ਵਿੱਚ ਅਕਾਲੀ ਦਲ ਨੂੰ ਛੱਡ ਕਈ ਪਰਿਵਾਰ ਕਾਂਗਰਸ ਪਾਰਟੀ ਵਿੱਚ ਹੋਏ ਸ਼ਾਮਿਲ
ਹਲਕਾ ਮਲੋਟ ਦੇ ਪਿੰਡ ਭਲੇਰੀਆਂ ਤੋਂ ਸੁਖਪਾਲ ਸਿੰਘ ਬਰਾੜ ਸਾਬਕਾ ਸਰਪੰਚ ਅਤੇ ਧਰਮਿੰਦਰ ਸਿੰਘ ਬਰਾੜ, ਅਮਰਿੰਦਰ ਸਿੰਘ ਬਰਾੜ, ਖੁਸ਼ਵਿੰਦਰ ਸਿੰਘ ਬਰਾੜ, ਗ੍ਰੈਪੀ ਬਰਾੜ ਪਿੰਡ ਭਲੇਰੀਆਂ ਦੇ ਢਾਣੀਆਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਅਤੇ ਬਲਾਕ ਦਿਹਾਤੀ ਪ੍ਰਧਾਨ ਜਗਤਪਾਲ ਬਰਾੜ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਹਲਕਾ ਮਲੋਟ ਦੇ ਪਿੰਡ ਭਲੇਰੀਆਂ ਤੋਂ ਸੁਖਪਾਲ ਸਿੰਘ ਬਰਾੜ ਸਾਬਕਾ ਸਰਪੰਚ ਅਤੇ ਧਰਮਿੰਦਰ ਸਿੰਘ ਬਰਾੜ, ਅਮਰਿੰਦਰ ਸਿੰਘ ਬਰਾੜ, ਖੁਸ਼ਵਿੰਦਰ ਸਿੰਘ ਬਰਾੜ, ਗ੍ਰੈਪੀ ਬਰਾੜ ਪਿੰਡ ਭਲੇਰੀਆਂ ਦੇ ਢਾਣੀਆਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਅਤੇ ਬਲਾਕ ਦਿਹਾਤੀ ਪ੍ਰਧਾਨ ਜਗਤਪਾਲ ਬਰਾੜ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਉਹਨਾਂ ਸਾਂਝੇ ਤੌਰ ਤੇ ਕਾਂਗਰਸ ਪਾਰਟੀ ਦੀ ਹਮਾਇਤ ਕਰਦੇ ਹੋਏ ਤਨਦੇਹੀ ਨਾਲ ਲੋਕ ਸੇਵਾ ਕਰਨ ਦਾ ਪ੍ਰਣ ਲਿਆ।
ਇਸ ਮੌਕੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਫੇਲ ਸਰਕਾਰ ਦੱਸਿਆ ਅਤੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਆਪ ਸਰਕਾਰ ਨੂੰ ਝੂਠੇ ਵਾਅਦੇ ਕਰਨ ਅਤੇ ਲੋਕਾਂ ਨੂੰ ਮੂਰਖ ਬਣਾਉਣ ਤੇ ਸਬਕ ਸਿਖਾਇਆ ਜਾਵੇਗਾ। ਇਸ ਮੌਕੇ ਗੁਰਚਰਨ ਸਿੰਘ ਸਰਪੰਚ, ਨਵਦੀਪ ਸਿੰਘ, ਗੁਰਵਿੰਦਰ ਔਲਖ, ਗੁਰਮੀਤ ਔਲਖ, ਸਾਹਿਬ ਸਿੰਘ ਸੰਧੂ, ਛਿੰਦਰਪਾਲ ਸਿੰਘ ਪੰਚ, ਸਵਰਨ ਸਿੰਘ ਸਾਬਕਾ ਪੰਚਾਇਤ ਮੈਂਬਰ, ਜਸਪ੍ਰੀਤ ਸਿੰਘ ਸੰਧੂ, ਸਤਪਾਲ ਸਿੰਘ ਪੰਚਾਇਤ ਮੈਂਬਰ, ਸੁਖਬੀਰ ਸਿੰਘ ਸ਼ੇਰਗੜ੍ਹ ਬਲਾਕ ਸੰਮਤੀ ਮੈਂਬਰ, ਗੁਰਵਿੰਦਰ ਬਰਾੜ ਲਖਮੀਰੇਆਣਾ ਅਤੇ ਹੋਰ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
Author : Malout Live



