ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ ਅਤੇ ਜਨਮਅਸ਼ਟਮੀ ਦਾ ਪਵਿੱਤਰ ਤਿਉਹਾਰ

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਅਤੇ ਜਨਮਅਸ਼ਟਮੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਕੂਲ ਵਿੱਚ ਵਿਦਿਆਰਥੀਆਂ ਲਈ ਵੱਖ-ਵੱਖ ਪ੍ਰਤੀਯੋਗਿਤਾਵਾਂ ਦਾ ਆਯੋਜਨ ਕੀਤਾ ਗਿਆ। ਆਜ਼ਾਦੀ ਦਿਹਾੜੇ ਦੇ ਸਮਾਗਮ ਦਾ ਅਰੰਭ ਸਕੂਲ ਪ੍ਰਿੰਸੀਪਲ ਦੁਆਰਾ ਝੰਡਾ ਲਹਿਰਾਉਣ ਦੀ ਰਸਮ ਤੇ ਰਾਸ਼ਟਰੀ ਗਾਨ ਨਾਲ ਕੀਤਾ ਗਿਆ।

ਮਲੋਟ : ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਅਤੇ ਜਨਮਅਸ਼ਟਮੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਕੂਲ ਵਿੱਚ ਵਿਦਿਆਰਥੀਆਂ ਲਈ ਵੱਖ-ਵੱਖ ਪ੍ਰਤੀਯੋਗਿਤਾਵਾਂ ਦਾ ਆਯੋਜਨ ਕੀਤਾ ਗਿਆ। ਆਜ਼ਾਦੀ ਦਿਹਾੜੇ ਦੇ ਸਮਾਗਮ ਦਾ ਅਰੰਭ ਸਕੂਲ ਪ੍ਰਿੰਸੀਪਲ ਦੁਆਰਾ ਝੰਡਾ ਲਹਿਰਾਉਣ ਦੀ ਰਸਮ ਤੇ ਰਾਸ਼ਟਰੀ ਗਾਨ ਨਾਲ ਕੀਤਾ ਗਿਆ। ਸਕੂਲ ਦੀ ਸਵੇਰ ਦੀ ਸਭਾ ਵਿੱਚ ਇਨਕਲਾਬ ਜਿੰਦਾਬਾਦ ਦੇ ਨਾਰਿਆਂ ਨੇ ਸਮਾਂ ਬੰਨ ਕੇ ਰੱਖ ਦਿੱਤਾ ਤੇ ਨਾਲ ਹੀ ਵਿਦਿਆਰਥੀਆਂ ਵੱਲੋਂ ਮਹਾਨ ਜਵਾਨਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਦੇਸ਼ ਭਗਤੀ ਦੇ ਗੀਤ ਗਾਏ। ਵਿਦਿਆਰਥੀਆਂ ਦੁਆਰਾ ਸ਼ਪਤ ਲਈ ਗਈ ਕਿ ਅਸੀਂ ਆਪਣੇ ਭਾਰਤ ਦੇਸ਼ ਨੂੰ ਨਸ਼ਾ ਮੁਕਤ ਬਣਾ ਕੇ ਖੁਸ਼ਹਾਲੀ ਅਤੇ ਤਰੱਕੀ ਵੱਲ ਲੈ ਕੇ ਜਾਵਾਂਗੇ। ਇਸ ਮੌਕੇ ਸਕੂਲ ਵਿੱਚ ਵਿਦਿਆਰਥੀਆਂ ਵਿਚਕਾਰ ਵੱਖ-ਵੱਖ ਪ੍ਰਤੀਯੋਗਿਤਾਵਾਂ ਕਰਵਾਈਆਂ ਗਈਆਂ ਜਿਵੇਂ ਕਿ ਡਰਾਇੰਗ ਕੰਪੀਟੀਸ਼ਨ, ਸਲੋਗਨ ਰਾਈਟਿੰਗ ਅਤੇ ਪੋਟਰੇਟ ਔਫ ਫਰੀਡਮ ਫਾਈਟਰ ਆਦਿ।

ਇਨ੍ਹਾਂ ਪ੍ਰਤੀਯੋਗਤਾਵਾਂ ਵਿੱਚ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਇਸ ਦੇ ਨਾਲ ਹੀ ਛੋਟੇ-ਛੋਟੇ ਬੱਚੇ ਜਨਮਅਸ਼ਟਮੀ ਦੇ ਸੰਬੰਧ 'ਚ ਰਾਧਾ ਕ੍ਰਿਸ਼ਨ ਨਾਲ ਸੰਬੰਧਿਤ ਪੁਸ਼ਾਕਾਂ ਤੇ ਕੁਝ ਵਿਦਿਆਰਥੀ ਆਜ਼ਾਦੀ ਦਿਹਾੜੇ ਨਾਲ ਸੰਬੰਧਿਤ ਕੇਸਰੀ, ਸਫੇਦ ਅਤੇ ਹਰੇ ਰੰਗ ਦੀਆਂ ਰੰਗ ਬਰੰਗੀਆਂ ਪੁਸ਼ਾਕਾਂ ਪਹਿਨ ਕੇ ਸਕੂਲ ਆਏ। ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਡੇ ਦੇਸ਼ ਦੇ ਵੀਰ ਜਵਾਨਾਂ ਦੀ ਸ਼ਹਾਦਤ ਸਦਕਾ ਹੀ ਸਾਨੂੰ ਆਜ਼ਾਦੀ ਪ੍ਰਾਪਤ ਹੋਈ ਹੈ ਤੇ ਇਸ ਲਈ ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਇਸ ਨੂੰ ਸੰਭਾਲ ਕੇ ਰੱਖੀਏ ਅਤੇ ਸਾਡੇ ਯੂਥ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਤੋ ਮੁਕਤ ਰੱਖਣ ਲਈ ਯਤਨਸ਼ੀਲ ਰਹੀਏ। ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਜ਼ਾਦੀ ਦਿਵਸ ਅਤੇ ਜਨਮਅਸ਼ਟਮੀ ਦੀ ਵਧਾਈ ਦਿੱਤੀ।

Author : Malout Live