ਪ੍ਰਦੂਸ਼ਣ ਵਿੱਚ ਭਾਰਤ ਦੀ ਝੰਡੀ- ਪ੍ਰੋਫੈਸਰ (ਡਾ.) ਬਲਜੀਤ ਗਿੱਲ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕਲਮ ਨਵੀਸ ਪ੍ਰਿੰਸੀਪਲ ਬਲਜੀਤ ਸਿੰਘ ਗਿੱਲ ਨੇ ਕਿਹਾ ਹੈ ਕਿ ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ 50 ਸ਼ਹਿਰਾਂ ਵਿੱਚੋਂ 49 ਭਾਰਤ ਦੇ ਹਨ। aqi.in ਦੇ ਅੰਕੜਿਆਂ ਮੁਤਾਬਿਕ ਰਾਜਸਥਾਨ ਦਾ ਸ਼੍ਰੀ ਗੰਗਾਨਗਰ 821 ਏਅਰ ਕੁਆਲਿਟੀ ਇੰਡੈਕਸ ਨਾਲ ਦੁਨੀਆਂ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਦਰਜ ਕੀਤਾ ਗਿਆ ਹੈ।
ਮਲੋਟ (ਪੰਜਾਬ) : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕਲਮ ਨਵੀਸ ਪ੍ਰਿੰਸੀਪਲ ਬਲਜੀਤ ਸਿੰਘ ਗਿੱਲ ਨੇ ਕਿਹਾ ਹੈ ਕਿ ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ 50 ਸ਼ਹਿਰਾਂ ਵਿੱਚੋਂ 49 ਭਾਰਤ ਦੇ ਹਨ। aqi.in ਦੇ ਅੰਕੜਿਆਂ ਮੁਤਾਬਿਕ ਰਾਜਸਥਾਨ ਦਾ ਸ਼੍ਰੀ ਗੰਗਾਨਗਰ 821 ਏਅਰ ਕੁਆਲਿਟੀ ਇੰਡੈਕਸ ਨਾਲ ਦੁਨੀਆਂ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਦਰਜ ਕੀਤਾ ਗਿਆ ਹੈ। ਭਾਰਤ ਤੋਂ ਇਲਾਵਾ ਪਾਕਿਸਤਾਨ ਦਾ ਲਾਹੌਰ ਸ਼ਾਮਿਲ ਹੈ, ਜਿੱਥੇ aqi 430 ਦਰਜ ਕੀਤਾ ਗਿਆ ਅਤੇ ਉਹ 14ਵੇਂ ਸਥਾਨ ਤੇ ਰਿਹਾ। ਦਿਵਾਲੀ ਤੋਂ ਬਾਅਦ ਦਿੱਲੀ ਤੋਂ ਲੈ ਕੇ ਮੱਧ ਪ੍ਰਦੇਸ਼ ਤੱਕ ਹਵਾ ਪ੍ਰਦੂਸ਼ਣ ਦੀ ਸਥਿਤੀ ਗੰਭੀਰ ਬਣੀ ਹੋਈ ਹੈ।
ਮੱਧ ਪ੍ਰਦੇਸ਼ ਦੇ ਭੋਪਾਲ, ਉਜੈਨ, ਹਰਿਆਣਾ ਦੇ ਬਹਾਦਰਗੜ੍ਹ, ਉੱਤਰ ਪ੍ਰਦੇਸ਼ ਦੇ ਨੋਇਡਾ, ਗਾਜੀਆਬਾਦ, ਬੁਲੰਦ ਸ਼ਹਿਰ ਪ੍ਰਦੂਸ਼ਣ ਦੀ ਮਾਰ ਵਿੱਚ ਆਏ ਹੋਏ ਹਨ। ਸੁਪਰੀਮ ਕੋਰਟ ਨੇ ਦਿੱਲੀ ਕੌਮੀ ਰਾਜਧਾਨੀ ਖੇਤਰ ਵਿੱਚ ਵਾਹਨਾਂ ਤੋਂ ਨਿਕਲਣ ਵਾਲੇ ਧੂਏ ਕਾਰਨ ਵੱਧ ਰਹੇ ਪ੍ਰਦੂਸ਼ਣ ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਵਾਹਨਾਂ ਦੇ ਪ੍ਰਦੂਸ਼ਣ ਵਿੱਚ ਤੇਜ਼ੀ ਨਾਲ ਹੋ ਵਾਧੇ ਤੇ ਯੂਪੀ, ਹਰਿਆਣਾ, ਰਾਜਸਥਾਨ ਦੀਆਂ ਸਰਕਾਰਾਂ ਤੋਂ ਦੋ ਹਫਤਿਆਂ ਵਿੱਚ ਜਵਾਬ ਮੰਗਿਆ ਹੈ।
Author : Malout Live



