ਮਿਮਿਟ ਮਲੋਟ ਵਿਖੇ ਚੱਲ ਰਹੇ ਇੰਡਕਸ਼ਨ ਪ੍ਰੋਗਰਾਮ ਦੀ ਹੋਈ ਸਮਾਪਤੀ

ਪੰਜਾਬ ਸਰਕਾਰ ਦੁਆਰਾ ਸਥਾਪਿਤ ਸੰਸਥਾ ਮਿਮਿਟ ਮਲੋਟ ਵਿਖੇ ਵੱਖ-ਵੱਖ ਵਿਭਾਗਾਂ ਦੇ ਨਵੇਂ ਵਿਦਿਆਰਥੀਆਂ ਲਈ ਪਿਛਲੇ ਦੋ ਹਫਤਿਆਂ ਤੋਂ ਲਗਾਤਾਰ ਚੱਲ ਰਹੇ ਇੰਡਕਸ਼ਨ ਪ੍ਰੋਗਰਾਮ ਦੀ ਬੀਤੇ ਦਿਨੀ ਸਮਾਪਤੀ ਹੋ ਗਈ। ਇਸੇ ਲੜੀ ਤਹਿਤ ਇੰਡਕਸ਼ਨ ਪ੍ਰੋਗਰਾਮ ਦੇ ਆਖਰੀ ਦਿਨ ਵਿਦਿਆਰਥੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਗਏl ਇਸ ਇੰਡਕਸ਼ਨ ਪ੍ਰੋਗਰਾਮ ਦੀ ਸਫਲਤਾ ਲਈ ਡਾ. ਬਾਂਸਲ ਨੇ ਅਪਲਾਈਡ ਸਾਇੰਸ ਵਿਭਾਗ ਦੀ ਸਮੁੱਚੀ ਟੀਮ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀl

ਮਲੋਟ : ਪੰਜਾਬ ਸਰਕਾਰ ਦੁਆਰਾ ਸਥਾਪਿਤ ਸੰਸਥਾ ਮਿਮਿਟ ਮਲੋਟ ਵਿਖੇ ਵੱਖ-ਵੱਖ ਵਿਭਾਗਾਂ ਦੇ ਨਵੇਂ ਵਿਦਿਆਰਥੀਆਂ ਲਈ ਪਿਛਲੇ ਦੋ ਹਫਤਿਆਂ ਤੋਂ ਲਗਾਤਾਰ ਚੱਲ ਰਹੇ ਇੰਡਕਸ਼ਨ ਪ੍ਰੋਗਰਾਮ ਦੀ ਬੀਤੇ ਦਿਨੀ ਸਮਾਪਤੀ ਹੋ ਗਈ। ਇਸ ਇੰਡਕਸ਼ਨ ਪ੍ਰੋਗਰਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕਰਦੇ ਹੋਏ ਇੰਡਕਸ਼ਨ ਪ੍ਰੋਗਰਾਮ ਦੇ ਕੋਆਰਡੀਨੇਟਰ ਅਤੇ ਡੀਨ ਵਿਦਿਆਰਥੀ ਮਾਮਲੇ ਡਾ. ਮੋਹਿਤ ਕੁਮਾਰ ਨੇ ਦੱਸਿਆ ਕਿ ਜੋ ਵਿਦਿਆਰਥੀ ਇਸ ਸੰਸਥਾ ਵਿੱਚ ਦਾਖਲਾ ਲੈਂਦੇ ਹਨ, ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਓਵਰਆਲ ਡਿਵੈਲਪਮੈਂਟ ਲਈ ਵੱਖ-ਵੱਖ ਵਿਸ਼ਾ ਮਾਹਿਰਾਂ ਨੂੰ ਵਿਦਿਆਰਥੀਆਂ ਦੇ ਰੂਬਰੂ ਕੀਤਾ ਜਾਂਦਾ ਹੈ l ਇਸੇ ਲੜੀ ਤਹਿਤ ਇੰਡਕਸ਼ਨ ਪ੍ਰੋਗਰਾਮ ਦੇ ਆਖਰੀ ਦਿਨ ਵਿਦਿਆਰਥੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਗਏl ਬੀ.ਟੈਕ ਦੇ ਵਿਦਿਆਰਥੀਆਂ ਨੇ ਸ਼੍ਰੀ ਮੁਕਤਸਰ ਸਾਹਿਬ ਦੇ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਬੀ.ਬੀ.ਏ, ਬੀ.ਸੀ.ਏ, ਬੀ.ਕਾਮ ਦੇ ਵਿਦਿਆਰਥੀਆਂ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਦਰਸ਼ਨ ਕੀਤੇl

ਇਨ੍ਹਾਂ ਵਿਦਿਆਰਥੀਆਂ ਦੇ ਟੂਰ ਦੀ ਸ਼ੁਰੂਆਤ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਅਸ਼ਵਨੀ ਬਾਂਸਲ ਵੱਲੋਂ ਗੱਡੀਆਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਅਤੇ ਡਾ  ਬਾਂਸਲ ਨੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਜੋ ਵਿਦਿਆਰਥੀ ਆਏ ਹਨ, ਉਨ੍ਹਾਂ ਦੀ ਓਵਰਆਲ ਡਿਵੈਲਪਮੈਂਟ ਲਈ ਇੰਡਕਸ਼ਨ ਪ੍ਰੋਗਰਾਮ ਬਹੁਤ ਵਧੀਆ ਸਿੱਧ ਹੋਵੇਗਾ ਕਿਉਂਕਿ ਇਸ ਇੰਡਕਸ਼ਨ ਪ੍ਰੋਗਰਾਮ ਦੌਰਾਨ ਜਿੱਥੇ ਵਿਦਿਆਰਥੀਆਂ ਦੇ ਲਈ ਵਿਸ਼ਾ ਮਾਹਿਰਾਂ ਨੇ ਆਪਣੇ-ਆਪਣੇ ਤਜਰਬੇ ਸਾਂਝੇ ਕੀਤੇ ਹਨ, ਉੱਥੇ ਹੀ ਵਿਦਿਆਰਥੀ ਧਾਰਮਿਕ ਸਥਾਨਾਂ ਦੇ ਇਤਿਹਾਸ ਨੂੰ ਜਾਣਦੇ ਹਨ ਅਤੇ ਸਹੀ ਤਰੀਕੇ ਨਾਲ ਮੈਡੀਟੇਸ਼ਨ ਕਰਕੇ ਜਿੰਦਗੀ ਵਿੱਚ ਤਰੱਕੀ ਦੇ ਰਾਹ ਤੇ ਅੱਗੇ ਵੱਧ ਸਕਦੇ ਹਨl ਇਸ ਇੰਡਕਸ਼ਨ ਪ੍ਰੋਗਰਾਮ ਦੀ ਸਫਲਤਾ ਲਈ ਡਾ. ਬਾਂਸਲ ਨੇ ਅਪਲਾਈਡ ਸਾਇੰਸ ਵਿਭਾਗ ਦੀ ਸਮੁੱਚੀ ਟੀਮ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀl

Author : Malout Live