ਸਕੂਲ ਮੁਖੀਆਂ ਨੂੰ 14 ਜਨਵਰੀ ਤੱਕ ਈ- ਪੰਜਾਬ ਪੋਰਟਲ ਤੇ ਡਾਟਾ ਅਪਡੇਟ ਕਰਨ ਸੰਬੰਧੀ ਹਦਾਇਤਾਂ ਕੀਤੀਆਂ ਜਾਰੀ

ਡਾਇਰੈਕਟੋਰੇਟ ਆਫ ਸਕੂਲ ਸਿੱਖਿਆ (ਸੰਕੈਡਰੀ), ਪੰਜਾਬ ਨੇ ਈ ਪੰਜਾਬ ਸਕੂਲ ਪੋਰਟਲ ਤੇ ਅਸਾਮੀਆਂ ਦਾ ਡਾਟਾ ਅਪਡੇਟ ਕਰਨ ਸਬੰਧੀ ਸਾਰੇ ਜਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾਇਰੈਕਟੋਰੇਟ ਆਫ ਸਕੂਲ ਸਿੱਖਿਆ (ਸੰਕੈਡਰੀ), ਪੰਜਾਬ ਨੇ ਈ ਪੰਜਾਬ ਸਕੂਲ ਪੋਰਟਲ ਤੇ ਅਸਾਮੀਆਂ ਦਾ ਡਾਟਾ ਅਪਡੇਟ ਕਰਨ ਸਬੰਧੀ ਸਾਰੇ ਜਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ। ਪੱਤਰ 'ਚ ਜ਼ਿਕਰ ਕੀਤਾ ਗਿਆ ਹੈ ਕਿ ਬਹੁਤ ਸਾਰੀ ਸਕੂਲ ਮੁਖੀਆਂ/ ਡੀ.ਡੀ. ਓਜ਼ ਵੱਲੋਂ ਪੋਰਟਲ ਤੇ ਪ੍ਰਵਾਨਿਤ, ਭਰੀਆਂ ਅਤੇ ਖਾਲੀ ਅਸਾਮੀਆਂ ਦਾ ਡਾਟਾ ਸਮੇਂ ਸਿਰ ਅਪਡੇਟ ਨਹੀਂ ਕੀਤਾ ਜਾ ਰਿਹਾ ਹੈ।

ਜਿਸ ਕਾਰਨ ਹੈਡਕੁਆਰਟਰ ਪੱਧਰ ਤੇ ਸਹੀ ਡਾਟਾ ਦੀ ਘਾਟ ਕਾਰਨ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਸਾਰੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ 14 ਜਨਵਰੀ ਤੱਕ ਈ ਪੰਜਾਬ ਸਕੂਲ ਪੋਰਟਲ ਤੇ ਵਿਦਿਆਰਥੀਆਂ ਦਾ ਡਾਟਾ ਅਪਡੇਟ ਕਰਨ ਅਤੇ ਇਸਦਾ ਸਰਟੀਫਿਕੇਟ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਨੂੰ ਲਾਜ਼ਮੀ ਤੌਰ ਤੇ ਭੇਜਣ। ਇਸ ਸਬੰਧੀ ਡੀ.ਐਸ.ਏ ਨੇ ਹੁਕਮ ਦਿੱਤੇ ਹਨ ਕਿ ਸਾਰੇ ਜਿਲ੍ਹਾ ਸਿੱਖਿਆ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਈ-ਪੰਜਾਬ ਪੋਰਟਲ ਤੇ ਸਾਰੇ ਸਕੂਲਾਂ ਦਾ ਡਾਟਾ ਅਪਡੇਟ ਕੀਤਾ ਜਾਵੇ। ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸੰਬੰਧਿਤ ਸਰਟੀਫਿਕੇਟ 15 ਜਨਵਰੀ ਤੱਕ ਮੁੱਖ ਦਫਤਰ ਨੂੰ ਭੇਜਿਆ ਜਾਵੇ।

Author : Malout Live