ਜੀ.ਐਸ.ਟੀ ਮਾਲੀਆ ਵਧਾਉਣ ਲਈ ਸਹਾਇਕ ਕਮਿਸ਼ਨਰ ਰਾਜ ਕਰ ਨੇ ਜਾਰੀ ਕੀਤੇ ਨਿਰਦੇਸ਼

ਮੀਟਿੰਗ ਵਿੱਚ ਪਹੁੰਚੇ ਵਪਾਰੀਆਂ ਅਤੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਜੀ.ਐਸ.ਟੀ. ਵਧਾਉਣ ਸੰਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੀ.ਐੱਸ.ਟੀ. ਰੈਵਨਿਊ ਵਧਾਉਣ ਲਈ ਸ਼੍ਰੀ ਰੋਹਿਤ ਗਰਗ, ਸਹਾਇਕ ਕਮਿਸ਼ਨਰ ਰਾਜ ਕਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜੀ.ਐੱਸ.ਟੀ ਵਧਾਉਣ ਸੰਬੰਧੀ ਵਪਾਰਕ ਖੇਤਰ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਹੋਈ। ਸਹਾਇਕ ਕਮਿਸ਼ਨਰ ਰਾਜ ਕਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਵਪਾਰੀਆਂ ਨੂੰ ਉਨ੍ਹਾਂ ਦੁਆਰਾ ਕੀਤੀ ਜਾ ਰਹੀ ਹਰ ਸੇਲ ਦਾ ਜੀ.ਐਸ.ਟੀ. ਬਿੱਲ ਕੱਟਣ ਸੰਬੰਧੀ ਹਦਾਇਤ ਕੀਤੀ ਗਈ।
ਮੀਟਿੰਗ ਵਿੱਚ ਪਹੁੰਚੇ ਵਪਾਰੀਆਂ ਅਤੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਜੀ.ਐਸ.ਟੀ. ਵਧਾਉਣ ਸੰਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਵਪਾਰਕ ਖੇਤਰ ਦੇ ਪ੍ਰਤੀਨਿਧੀਆਂ ਨੂੰ ਦੱਸਿਆ ਕਿ ਵਿਭਾਗ ਦੁਆਰਾ ਬਿਨ੍ਹਾਂ ਜੀ.ਐੱਸ.ਟੀ ਰਜਿਸਟ੍ਰੇਸ਼ਨ ਤੋਂ ਕੰਮ ਕਰ ਰਹੇ ਅਤੇ ਜੀ.ਐੱਸ.ਟੀ ਚੋਰੀ ਕਰ ਰਹੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਕਿਸੇ ਵੀ ਵਿਅਕਤੀ ਦੀ ਸੂਚਨਾ ਵਿਭਾਗ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਦੇ ਹੋਏ ਵਿਭਾਗ ਦੁਆਰਾ ਨਿਯਮਾਂ ਅਨੁਸਾਰ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ।
Author : Malout Live