ਸਰਕਾਰੀ ਹਸਪਤਾਲਾਂ ਵਿੱਚ ਜ਼ਰੂਰੀ ਦਵਾਈਆਂ ਦੀ ਉਪਲਬੱਧਤਾ ਯਕੀਨੀ ਬਣਾਉਣ ਦੇ ਨਿਰਦੇਸ਼- ਡਾ. ਬਲਬੀਰ ਸਿੰਘ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਸਿਵਲ ਸਰਜਨਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜ਼ਰੂਰੀ ਦਵਾਈਆਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਤਾਂ ਜੋ ਇਲਾਜ ਲਈ ਆਉਣ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਰੇ ਸਿਵਲ ਸਰਜਨਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜ਼ਰੂਰੀ ਦਵਾਈਆਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਤਾਂ ਜੋ ਇਲਾਜ ਲਈ ਆਉਣ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸਿਵਲ ਸਰਜਨਾਂ ਲਈ ਇੱਕ ਕਾਨਫਰੰਸ-ਕਮ-ਸਿਖਲਾਈ ਵਰਕਸ਼ਾਪ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਸਾਰੇ ਸਿਵਲ ਸਰਜਨਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਾਕਟਰਾਂ ਅਤੇ ਹਸਪਤਾਲ ਦੇ ਸਟਾਫ਼ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋਕਾਂ ਦੇ ਵਿਸ਼ਵਾਸ਼ ਨੂੰ ਹੋਰ ਮਜਬੂਤ ਕਰਨ ਲਈ ਮਰੀਜਾਂ ਅਤੇ ਉਹਨਾਂ ਨਾਲ ਦੇਖਭਾਲ ਲਈ ਆਉਣ ਵਾਲੇ ਵਿਅਕਤੀਆਂ ਪ੍ਰਤੀ ਨਿਮਰਤਾ ਵਾਲਾ ਵਤੀਰਾ ਰੱਖਣਾ ਚਾਹੀਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੋੜੀਂਦੇ ਫੰਡ ਦੀ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਨਰਸਿੰਗ ਦੇ ਵਿਦਿਆਰਥੀਆਂ ਨੂੰ ਬਲੱਡ ਪ੍ਰੈਸ਼ਰ, ਐਚ.ਬੀ. ਲੈਵਲ ਅਤੇ ਅੱਖਾਂ ਦੀ ਜਾਂਚ ਸੰਬੰਧੀ ਸਿਖਲਾਈ ਦਿੱਤੀ ਜਾਵੇ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਸਪਤਾਲਾਂ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਅਟੈਂਡੈਂਟਾਂ ਦੀ ਸਹਾਇਤਾ ਲਈ ਵੀ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਿਸੇ ਦੁਰਘਟਨਾ ਜਾਂ ਐਮਰਜੈਂਸੀ ਦੀ ਸਥਿਤੀ ਵਿੱਚ ਦੂਜਿਆਂ ਦੀ ਸਹਾਇਤਾ ਕਰਨ ਦੇ ਯੋਗ ਬਣਾਉਣ ਲਈ ਮੁੱਢਲੀ ਸਹਾਇਤਾ ਪ੍ਰਦਾਨ ਕਰਨ ਸੰਬੰਧੀ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ,ਉਨ੍ਹਾਂ ਕਿਹਾ ਕਿ ਪੂਰੀ ਲਗਨ ਨਾਲ ਕੰਮ ਕਰਨ ਬਾਰੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਸਿਵਲ ਸਰਜਨਾਂ ਨੂੰ ਹਸਪਤਾਲਾਂ ਵਿੱਚ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਮਾਪਦੰਡਾਂ ਵਿੱਚ ਹੋਰ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ ਨੇ ਸੂਬੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਮਰੀਜ਼ਾਂ ਦੀ ਫੀਡਬੈਕ ਦੇ ਆਧਾਰ ’ਤੇ ਕੀਤੇ ਗਏ ਵਿਸਤ੍ਰਿਤ ਸਰਵੇਖਣ ਦੇ ਨਤੀਜੇ ਪੇਸ਼ ਕੀਤੇ। ਇਸ ਮੌਕੇ ਸਕੱਤਰ ਸਿਹਤ ਡਾ. ਅਭਿਨਵ ਤ੍ਰਿਖਾ, ਮੈਨੇਜਿੰਗ ਡਾਇਰੈਕਟਰ ਪੀ.ਐਚ.ਐਸ.ਸੀ ਵਰਿੰਦਰ ਕੁਮਾਰ, ਮਿਸ਼ਨ ਡਾਇਰੈਕਟਰ ਐਨ.ਐਚ.ਐਮ ਘਨਸ਼ਿਆਮ ਥੋਰੀ, ਸੀ.ਈ.ਓ. ਸਟੇਟ ਹੈੱਲਥ ਏਜੰਸੀ ਬਬੀਤਾ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ.ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਐਫ.ਡਬਲਿਊ.) ਪੰਜਾਬ ਡਾ. ਜਸਮਿੰਦਰ, ਡਾਇਰੈਕਟਰ ਪੀ.ਐਚ.ਐਸ.ਸੀ ਡਾ. ਅਨਿਲ ਗੋਇਲ, ਡਾਇਰੈਕਟਰ (ਈ.ਐਸ.ਆਈ.) ਡਾ. ਸੁਮਨ ਬਾਲੀ, ਡਾਇਰੈਕਟਰ ਐਨ.ਐਚ.ਐਮ ਡਾ. ਬਲਵਿੰਦਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਿਰ ਸਨ।

Author : Malout Live