ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ
ਬੀਤੀ 26 ਜੂਨ 2026 ਨੂੰ ਸ਼੍ਰੀ ਸੱਤਿਆ ਸਾਈ ਬੀ.ਐਡ ਕਾਲਜ ਕਰਾਈਵਾਲਾ ਵਿਖੇ ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ। ਇਸ ਜਾਗਰੂਕਤਾ ਪ੍ਰੋਗਰਾਮ ਦੀ ਸ਼ੁਰੂਆਤ ਸਹਾਇਕ ਪ੍ਰੋਫੈਸਰ ਮਦਨ ਲਾਲ ਦੇ ਭਾਸ਼ਣ ਨਾਲ ਹੋਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੀ 26 ਜੂਨ 2026 ਨੂੰ ਸ਼੍ਰੀ ਸੱਤਿਆ ਸਾਈ ਬੀ.ਐਡ ਕਾਲਜ ਕਰਾਈਵਾਲਾ ਵਿਖੇ ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ। ਇਸ ਜਾਗਰੂਕਤਾ ਪ੍ਰੋਗਰਾਮ ਦੀ ਸ਼ੁਰੂਆਤ ਸਹਾਇਕ ਪ੍ਰੋਫੈਸਰ ਮਦਨ ਲਾਲ ਦੇ ਭਾਸ਼ਣ ਨਾਲ ਹੋਈ, ਜਿਸ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਮਾਜਿਕ ਅਤੇ ਸਰੀਰਕ ਬੁਰੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣੂੰ ਕਰਵਾਇਆ। ਇਸ ਮੌਕੇ ਐਨ.ਐੱਸ.ਐੱਸ (NSS) ਇੰਚਾਰਜ ਸਹਾਇਕ ਪ੍ਰੋਫੈਸਰ ਪੰਕਜ ਗਾਬਾ ਨੇ ਵੀ ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਨਸ਼ਿਆਂ ਦੇ ਘਾਤਕ ਨਤੀਜਿਆਂ ਪ੍ਰਤੀ ਜਾਗਰੂਕ ਕੀਤਾ।
ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਠਕਰਾਲ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿਣ ਲਈ ਸੁਚੇਤ ਕਰਦਿਆਂ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੇ ਅਖੀਰ ਵਿੱਚ ਕਾਲਜ ਦੇ ਚੇਅਰਮੈਨ ਸ਼੍ਰੀ ਅਰਵਿੰਦ ਕੁਮਾਰ ਜੈਨ ਨੇ ਸਮਾਜ ਨੂੰ ਸੇਧ ਦੇਣ ਵਾਲੇ ਇਸ ਸਫਲ ਆਯੋਜਨ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਸਮਾਜ-ਭਲਾਈ ਗਤੀਵਿਧੀਆਂ ਨਿਰੰਤਰ ਜਾਰੀ ਰੱਖਣ ਦੀ ਪ੍ਰੇਰਨਾ ਦਿੱਤੀ।
Author : Malout Live



