ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਲੋਕਤੰਤਰ ਦਿਵਸ
ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਪ੍ਰਿੰਸੀਪਲ ਡਾ. ਜਗਜੀਵਨ ਕੌਰ ਦੀ ਯੋਗ ਅਗਵਾਈ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਵਿਭਾਗ ਵੱਲੋਂ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵਧ-ਚੜ ਕੇ ਹਿੱਸਾ ਲਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿਖੇ ਪ੍ਰਿੰਸੀਪਲ ਡਾ. ਜਗਜੀਵਨ ਕੌਰ ਦੀ ਯੋਗ ਅਗਵਾਈ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਵਿਭਾਗ ਵੱਲੋਂ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵਧ-ਚੜ੍ਹਕੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਵਿਦਿਆਰਥੀ ਗੁਰਜੀਤ ਸਿੰਘ, (ਬੀ.ਏ ਭਾਗ ਤੀਸਰਾ), ਪਲਕਦੀਪ ਕੌਰ (ਬੀ.ਏ ਭਾਗ ਪਹਿਲਾ) ਅਤੇ ਅਕਾਸ਼ਦੀਪ ਸਿੰਘ (ਬੀ.ਏ ਭਾਗ ਪਹਿਲਾ) ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸਾਹਿਬਾ ਵੱਲੋਂ ਮੈਡਲ ਦੇਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਸਾਹਿਬਾ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਕਿਹਾ ਕਿ ਵਿਦਿਆਰਥੀਆਂ ਨੂੰ ਦੇਸ਼ ਦਾ ਭਵਿੱਖ ਹੋਣ ਦੇ ਨਾਤੇ ਭਾਰਤੀ ਲੋਕਤੰਤਰ ਦੇ ਭਵਿੱਖ ਨੂੰ ਰੋਸ਼ਨ ਕਰਨ ਲਈ ਲੋਕਤੰਤਰ ਵਿੱਚ ਆਪਣੀ ਸਕਾਰਾਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦਾ ਉਚਿਤ ਪ੍ਰਯੋਗ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਭਾਗ ਦੇ ਮੁਖੀ ਡਾ. ਹਰਿੰਦਰ ਜੀਤ ਕੌਰ ਨੇ ਲੋਕਤੰਤਰ ਦੀ ਮਹੱਤਤਾ ਦੱਸਦੇ ਹੋਏ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਸਿਧਾਤਾਂ ਬਾਰੇ ਜਾਗਰੂਕ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਸਿਮਰਨ ਔਲਖ ਨੇ ਨਿਭਾਈ। ਇਸ ਮੌਕੇ ਪ੍ਰੋ. ਗੁਰਬਾਜ ਸਿੰਘ ਸੰਧੂ, ਡਾ. ਜੋਬਨਜੀਤ ਸਿੰਘ ਅਤੇ ਵਿਦਿਆਰਥੀ ਹਾਜ਼ਿਰ ਸਨ।
Author : Malout Live