ਸੀਨੀਅਰ ਸੈਕੰਡਰੀ ਸਕੂਲ ਪਿੰਡ ਕਾਉਣੀ ਵਿਖੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ
ਸੀਨੀਅਰ ਸੈਕੰਡਰੀ ਸਕੂਲ ਪਿੰਡ ਕਾਉਣੀ ਵਿਖੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਸੰਬੰਧੀ ਪ੍ਰੋਗਰਾਮ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਦੀ ਦਿਸ਼ਾ-ਨਿਰੇਦਸ਼ ਅਨੁਸਾਰ ਜਿਲ੍ਹਾ ਕਾਨੂੰਨੀ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਾਉਣੀ ਵਿਖੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਸੰਬੰਧੀ ਪ੍ਰੋਗਰਾਮ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਮੌਕੇ ਡਾ. ਗਗਨਦੀਪ ਕੌਰ ਸੀ.ਜੇ.ਐੱਮ/ਸਕੱਤਰ ਵੀ ਨਾਲ ਹਾਜ਼ਿਰ ਸਨ। ਸੈਸ਼ਨ ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਮਨੁੱਖੀ ਅਧਿਕਾਰ ਸਾਨੂੰ ਇਸ ਵਿਚਾਰ ਤੇ ਆਪਣਾ ਵਿਚਾਰ ਪ੍ਰਗਟਾਉਣ ਦਾ ਮੌਕਾ ਦਿੰਦਾ ਹੈ ਕਿ ਇੱਕ ਇਨਸਾਨ ਹੋਣ ਦਾ ਕੀ ਅਰਥ ਹੈ ਅਤੇ ਮਾਨਵਤਾ ਦੇ ਬੁਨਿਆਦੀ ਸਵੈ-ਮਾਣ ਚ ਵਾਧਾ ਕਰਨ ਵਿੱਚ ਸਾਡੀ ਕੀ ਭੂਮਿਕਾ ਹੈ, ਕਿ ਮਨੁੱਖੀ ਅਧਿਕਾਰਾਂ ਦਾ ਸਰਬਵਿਆਪਕ ਐਲਾਨਨਾਮਾ ਉਨ੍ਹਾਂ ਸਾਰੇ ਅਧਿਕਾਰਾਂ ਅਤੇ ਆਜ਼ਾਦੀਆਂ ਦੀ ਗੱਲ ਕਰਦਾ ਹੈ, ਜਿਨ੍ਹਾਂ ਉੱਤੇ ਹਰੇਕ ਮਨੁੱਖ ਦਾ ਅਧਿਕਾਰ ਹੈ।
ਸਾਨੂੰ ਸਾਰਿਆਂ ਨੂੰ ਮਿਲ ਕੇ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇ ਆਸ-ਪਾਸ ਦੇ ਹਰ ਮਨੁੱਖ ਦੇ ਹੱਕਾਂ ਦਾ ਸਨਮਾਨ ਕਰਾਂਗੇ ਅਤੇ ਉਸ ਨੂੰ ਇਹ ਅਧਿਕਾਰ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਸਕੂਲ ਦੇ ਵਿਦਿਆਰਥੀਆਂ ਨੂੰ ਵੀ ਕਾਨੂੰਨੀ ਹੱਕਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਅਤੇ ਸ਼੍ਰੀ ਹਰਮੀਤ ਸਿੰਘ ਬੇਦੀ, ਕੌਆਰਡੀਨੇਟਰ ਲੀਗਲ ਲਿਟਰੇਸੀ ਕਲੱਬ ਇੰਚਾਰਜ ਨੇ ਵੀ ਮਾਨਯੋਗ ਜੱਜ ਸਾਹਿਬ ਨੂੰ ਜੀ ਆਇਆਂ ਕਿਹਾ ਅਤੇ ਵਿਦਿਆਰਥੀਆਂ ਨੂੰ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸਾਹਿਬ ਵੱਲੋਂ ਮੁੱਖ ਮਹਿਮਾਨ ਅਤੇ ਹਾਜ਼ਿਰ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਸਾਡੇ ਸਕੂਲ ਦੇ ਬੱਚਿਆਂ ਵੱਲੋਂ ਕਾਨੂੰਨ ਸੰਬੰਧੀ ਆਪਣੇ ਆਸ-ਪਾਸ ਦੇ ਪਿੰਡਾਂ ਵਿੱਚ ਵੱਧ ਤੋਂ ਵੱਧ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਡਾ. ਗਗਨਦੀਪ ਕੌਰ ਨੇ ਦੱਸਿਆ ਕਿ ਮਿਤੀ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜੇਕਰ ਕਿਸੇ ਧਿਰ ਨੇ ਆਪਣਾ ਕੇਸ ਦਾ ਨੈਸ਼ਨਲ ਲੋਕ ਅਦਾਲਤ ਵਿੱਚ ਨਿਪਟਾਰਾ ਕਰਵਾਉਣਾ ਹੋਵੇ ਤਾਂ ਉਹ ਸੰਬੰਧਿਤ ਅਦਾਲਤ ਵਿੱਚ ਆਪਣੀ ਦਰਖਾਸਤ ਦੇ ਕੇ ਆਪਣਾ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾ ਸਕਦੇ ਹਨ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 15100 ਤੇ ਵੀ ਗੱਲਬਾਤ ਕੀਤੀ ਜਾ ਸਕਦੀ ਹੈ।
Author : Malout Live