ਸ਼੍ਰੀ ਸੱਤਿਆ ਸਾਂਈ ਬੀ.ਐੱਡ ਕਾਲਜ ਕਰਾਈਵਾਲਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ

ਸ੍ਰੀ ਸੱਤਿਆ ਸਾਂਈ ਬੀ.ਐੱਡ ਕਾਲਜ ਕਰਾਈਵਾਲਾ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੇ ਦਿਨੀਂ ਸ੍ਰੀ ਸੱਤਿਆ ਸਾਂਈ ਬੀ.ਐੱਡ ਕਾਲਜ ਕਰਾਈਵਾਲਾ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਵੱਲੋਂ ਪੰਜਾਬੀ ਮਾਂ ਬੋਲੀ ਨਾਲ ਸੰਬੰਧਿਤ ਕਵਿਤਾਵਾਂ, ਪੰਜਾਬੀ ਲੋਕ ਗੀਤ, ਪੰਜਾਬੀ ਬਾਲ ਸਾਹਿਤ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਦੌਰਾਨ ਪੰਜਾਬੀ ਦੇ ਸਹਾਇਕ ਪ੍ਰੋਫੈਸਰ ਅਮਨਦੀਪ ਕੌਰ ਵੱਲੋਂ ਪੰਜਾਬੀ ਮਾਂ ਬੋਲੀ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਣੇ ਵਿਚਾਰ ਪੇਸ਼ ਕੀਤੇ।

ਕਾਲਜ ਦੇ ਸਟਾਫ ਮੈਂਬਰਾਂ ਵਿੱਚੋਂ ਸਹਾਇਕ ਪ੍ਰੋਫੈਸਰ ਮਨੀਸ਼ ਪੰਡਯਾ, ਮਦਨ ਲਾਲ, ਕਿਰਨਪਾਲ ਕੌਰ, ਸੁਨੀਤਾ ਕੌਰ, ਮਮਤਾ ਰਾਣੀ ਨੇ ਵੀ ਆਪਣੇ ਪੰਜਾਬੀ ਮਾਂ ਬੋਲੀ ਸਬੰਧੀ ਵਿਚਾਰ ਪੇਸ਼ ਕੀਤੇ। ਕਾਲਜ ਦੇ ਪ੍ਰਿੰਸੀਪਲ ਡਾਕਟਰ ਪ੍ਰਦੀਪ ਠਕਰਾਲ ਜੀ ਨੇ ਵੀ ਪੰਜਾਬੀ ਭਾਸ਼ਾ ਦੇ ਪਿਛੋਕੜ ਅਤੇ ਇਤਿਹਾਸ ਬਾਰੇ ਦੱਸਦੇ ਹੋਏ ਸਾਡੀ ਮਾਂ ਬੋਲੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਕਾਲਜ ਦੇ ਚੇਅਰਮੈਨ ਅਰਵਿੰਦ ਜੈਨ ਜੀ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

Author : Malout Live