ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਜਰੂਰੀ- ਡਾ. ਜਗਦੀਪ ਚਾਵਲਾ ਸਿਵਲ ਸਰਜਨ
ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਹਰ ਰੋਜ਼ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਘਰ-ਘਰ ਜਾ ਕੇ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਨਾਲ ਹੀ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਹਰ ਰੋਜ਼ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਘਰ-ਘਰ ਜਾ ਕੇ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਨਾਲ ਹੀ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਹਨ। ਲੋਕਾਂ ਨੂੰ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਜਾ ਰਹੇ ਹਨ। ਇਸ ਸੰਬੰਧ ਵਿੱਚ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਮੇੜ ਰੋਡ, ਮੁਕਤੀਸਰ ਗੈਸਟ ਹਾਊਸ ਦੇ ਨਾਲ ਲਗਦਾ ਏਰੀਆ, ਡੇ.ਏ.ਵੀ. ਸਕੂਲ, ਕੁਸ਼ਟ ਆਸ਼ਰਮ, ਝੁੱਗੀਆਂ ਅਤੇ ਨਾਲ ਲਗਦੇ ਏਰੀਏ ਵਿੱਚ ਜਾ ਕੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ-ਪਾਸ ਪਾਣੀ ਜਮ੍ਹਾ ਨਾ ਹੋਣ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਟੈਮੀਫਾਸ ਸਪਰੇਅ ਕੀਤੀ ਗਈ।
ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੂਕਤਾ ਪੈਂਫਲਿਟ ਵੰਡੇ ਗਏ। ਘਰਾਂ ਵਿੱਚ ਅਤੇ ਜਨਤਕ ਥਾਵਾਂ ਤੇ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੰਜਰਾਂ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਦੀ ਬੀਮਾਰੀ ਤੋਂ ਬਚਣ ਲਈ ਕੁੱਝ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ- ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।
Author : Malout Live