70ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਜੇ.ਆਰ.ਐਮ ਕਰਾਟੇ ਅਕੈਡਮੀ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਗਮਾ
ਸਿੱਖਿਆ ਵਿਭਾਗ ਪੰਜਾਬ ਵੱਲੋਂ ਆਯੋਜਿਤ 70ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਕਰਾਟੇ) ਵਿੱਚ ਜੇ.ਆਰ.ਐਮ ਕਰਾਟੇ ਅਕੈਡਮੀ ਦੇ ਖਿਡਾਰੀ ਨਿਸ਼ਾਤ ਨੇ ਅੰਡਰ-14 ਕੈਟਾਗਿਰੀ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਜਿੱਤਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿੱਖਿਆ ਵਿਭਾਗ ਪੰਜਾਬ ਵੱਲੋਂ ਆਯੋਜਿਤ 70ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਕਰਾਟੇ) ਵਿੱਚ ਜੇ.ਆਰ.ਐਮ ਕਰਾਟੇ ਅਕੈਡਮੀ ਦੇ ਖਿਡਾਰੀ ਨਿਸ਼ਾਤ ਨੇ ਅੰਡਰ-14 ਕੈਟਾਗਿਰੀ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਜਿੱਤਿਆ। ਇਸ ਤੋਂ ਇਲਾਵਾ ਮਾਨਵ ਸੋਨੀ ਨੇ ਅੰਡਰ-17 ਵਿੱਚ ਖੇਡਦੇ ਹੋਏ ਸੋਨ ਤਗਮਾ ਜਿੱਤ ਸਟੇਟ ਲਈ ਆਪਣੀ ਜਗ੍ਹਾ ਪੱਕੀ ਕੀਤੀ ਅਤੇ ਅੰਡਰ-17 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਓਵਿਆ ਨੇ ਚਾਂਦੀ ਦਾ ਤਗਮਾ ਅਤੇ ਗੁਰਵੰਤ ਸਿੰਘ ਨੇ ਕਾਂਸੇ ਦਾ ਤਗਮਾ ਹਾਸਿਲ ਕੀਤਾ। ਇਸ ਤੋਂ ਇਲਾਵਾ ਅਕੈਡਮੀ ਦੇ ਖਿਡਾਰੀ ਨਿਸ਼ਚੈ ਬਾਂਸਲ ਅਤੇ ਅਜ਼ਮਤ ਸਿੰਘ ਬਰਾੜੂ ਨੇ ਅੰਡਰ-14 ਕਰਾਟੇ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਜੇ.ਆਰ.ਐਮ ਕਰਾਟੇ ਅਕੈਡਮੀ ਦੀ ਝੋਲੀ ਪਾਇਆ।
ਇਹ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਸ਼੍ਰੀ ਮੁਕਤਸਰ ਸਾਹਿਬ (ਪੰਜਾਬ) ਵਿਖੇ ਕਰਵਾਈ ਗਈ। ਖਿਡਾਰੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲ ਦੇ ਪ੍ਰਿੰਸੀਪਲ ਮੈਡਮ ਰਵਨੀਤ ਕੌਰ ਗਿੱਲ ਅਤੇ ਚੇਅਰਮੈਨ ਸ਼੍ਰੀ ਬਬਰੂ ਵਾਹਿਨ ਨੇ ਖਿਡਾਰੀਆਂ ਅਤੇ ਜੇ.ਆਰ.ਐਮ ਕਰਾਟੇ ਅਕੈਡਮੀ ਦੇ ਕੋਚ ਮੈਡਮ ਰਿਆ ਰਾਣਾ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਹੌਂਸਲਾ ਅਫਜ਼ਾਈ ਕੀਤੀ।
Author : Malout Live



