ਜੇ.ਆਰ.ਐੱਮ ਸ਼ੂਟਿੰਗ ਰੇਂਜ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ
ਬੀਤੇ ਦਿਨੀਂ ਦਸ਼ਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਹੋਏ ਸ਼ੂਟਿੰਗ ਦੇ ਜ਼ਿਲ੍ਹਾ ਪੱਧਰੀ ਸਕੂਲ ਮੁਕਾਬਲਿਆਂ ਵਿੱਚ ਜੇ.ਆਰ.ਐੱਮ ਸ਼ੂਟਿੰਗ ਰੇਂਜ ਦੇ ਵਿਦਆਰਥੀਆਂ ਨੇ ਹਿੱਸਾ ਲਿਆ। ਜਿੰਨ੍ਹਾਂ ਵਿੱਚੋਂ ਏਅਰ ਪਿਸਟਲ ਮੁਕਾਬਲਿਆਂ ਵਿੱਚ ਗੁਰਸਿਮਰਨ ਸਿੰਘ, ਏਕਮਦੀਪ ਸਿੰਘ ਅਤੇ ਸ਼ੁਭਪ੍ਰੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਪ੍ਰਾਪਤ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੇ ਦਿਨੀਂ ਦਸ਼ਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਹੋਏ ਸ਼ੂਟਿੰਗ ਦੇ ਜ਼ਿਲ੍ਹਾ ਪੱਧਰੀ ਸਕੂਲ ਮੁਕਾਬਲਿਆਂ ਵਿੱਚ ਜੇ.ਆਰ.ਐੱਮ ਸ਼ੂਟਿੰਗ ਰੇਂਜ ਦੇ ਵਿਦਆਰਥੀਆਂ ਨੇ ਹਿੱਸਾ ਲਿਆ। ਜਿੰਨ੍ਹਾਂ ਵਿੱਚੋਂ ਏਅਰ ਪਿਸਟਲ ਮੁਕਾਬਲਿਆਂ ਵਿੱਚ ਗੁਰਸਿਮਰਨ ਸਿੰਘ, ਏਕਮਦੀਪ ਸਿੰਘ ਅਤੇ ਸ਼ੁਭਪ੍ਰੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸ਼ੁਭਪ੍ਰੀਤ ਕੌਰ ਨੇ ਸਕੂਲ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ।
ਇਸ ਦੇ ਨਾਲ ਹੀ ਏਅਰ ਰਾਈਫਲ ਮੁਕਾਬਲਿਆਂ ਵਿੱਚ ਗੁਨਿਸ਼ਕਾ ਸੇਠੀ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਦੋ ਸੋਨ ਤਗਮੇ ਜਿੱਤੇ ਅਤੇ ਇਕਾਕਸ਼ ਸੇਠੀ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਇੱਕ ਸੋਨ ਤਗਮਾ ਅਤੇ ਇੱਕ ਕਾਂਸੇ ਦਾ ਤਗਮਾ ਅਤੇ ਸਨਾ ਫੁਟੇਲਾ ਨੇ ਚਾਂਦੀ ਦਾ ਤਗਮਾ ਜਿੱਤ ਆਪਣੇ ਇਲਾਕੇ ਅਤੇ ਜੇ.ਆਰ ਐੱਮ.ਸ਼ੂਟਿੰਗ ਰੇਂਜ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਜੇ.ਆਰ.ਐੱਮ ਵਰਲਡ ਸਕੂਲ ਦੇ ਪ੍ਰਿੰਸੀਪਲ ਮੈਡਮ ਰਵਨੀਤ ਕੌਰ ਗਿੱਲ ਨੇ ਖਿਡਾਰੀਆਂ ਅਤੇ ਸ਼ੂਟਿੰਗ ਕੋਚ ਮੈਡਮ ਮਹਿਕਦੀਪ ਕੌਰ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਹੌਂਸਲਾ ਅਫਜ਼ਾਈ ਕੀਤੀ।
Author : Malout Live