ਮਲੋਟ ਨੇੜਲੇ ਪਿੰਡ ਪੱਕੀ ਟਿੱਬੀ ਦੇ ਆਯੁਸ਼ਮਾਨ ਆਰੋਗਿਆ ਕੇਂਦਰ ਵਿਖੇ ਮਨਾਇਆ ਗਿਆ ਜਨ ਔਸ਼ਧੀ ਦਿਵਸ
ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਜਗਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਆਲਮਵਾਲਾ ਡਾ. ਪਵਨ ਮਿੱਤਲ ਦੀ ਯੋਗ ਅਗਵਾਹੀ ਹੇਠ ਆਯੁਸ਼ਮਾਨ ਆਰੋਗਿਆ ਕੇਂਦਰ ਪੱਕੀ ਟਿੱਬੀ ਵਿਖੇ ਕਮਿਊਨਿਟੀ ਹੈੱਲਥ ਅਫ਼ਸਰ ਸਨੀਤਾ ਰਾਣੀ ਵੱਲੋਂ ਜਨ ਔਸ਼ਧੀ ਦਿਵਸ ਮਨਾਇਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਜਗਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਆਲਮਵਾਲਾ ਡਾ. ਪਵਨ ਮਿੱਤਲ ਦੀ ਯੋਗ ਅਗਵਾਹੀ ਹੇਠ ਆਯੁਸ਼ਮਾਨ ਆਰੋਗਿਆ ਕੇਂਦਰ ਪੱਕੀ ਟਿੱਬੀ ਵਿਖੇ ਕਮਿਊਨਿਟੀ ਹੈੱਲਥ ਅਫ਼ਸਰ ਸਨੀਤਾ ਰਾਣੀ ਵੱਲੋਂ ਜਨ ਔਸ਼ਧੀ ਦਿਵਸ ਮਨਾਇਆ ਗਿਆ। ਮਰੀਜ਼ਾਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਖੇ ਆਉਣ ਵਾਲੀਆਂ ਦਵਾਈਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਲੋਕਾਂ ਦੇ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਆਦਿ ਦੀ ਜਾਂਚ ਕੀਤੀ ਗਈ। ਹਰ ਰੋਜ਼ ਸੈਰ ਅਤੇ ਕਸਰਤ ਕਰਨ ਦੀ ਸਲਾਹ ਦਿੱਤੀ ਗਈ ਅਤੇ
ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਲੋਕਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗੁਰਪ੍ਰੀਤ ਸਿੰਘ ਮਲਟੀਪਰਪਜ ਹੈੱਲਥ ਵਰਕਰ ਨੇ ਦੱਸਿਆ ਕਿ ਜਿਹੜੇ ਨੌਜਵਾਨ ਇਨ੍ਹਾਂ ਨਸ਼ਿਆਂ ਦੀ ਗ੍ਰਿਫਤ ਵਿੱਚ ਆ ਚੁੱਕੇ ਹਨ, ਉਨ੍ਹਾਂ ਦਾ ਨਸ਼ਾ ਛਡਾਉਣ ਲਈ ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਊ ਕੇਂਦਰ ਖੋਲੇ ਗਏ ਹਨ। ਜਿੱਥੇ ਜਾ ਕੇ ਇਹ ਨੌਜਵਾਨ ਆਪਣਾ ਮੁਫਤ ਇਲਾਜ ਕਰਾ ਸਕਦੇ ਹਨ ਅਤੇ ਇੱਕ ਨਵੀਂ ਜ਼ਿੰਦਗੀ ਨੂੰ ਬਤੀਤ ਕਰ ਸਕਦੇ। ਆਪਣੇ ਬੁੱਢੇ ਮਾਂ ਬਾਪ ਅਤੇ ਆਪਣੇ ਪਰਿਵਾਰ ਦਾ ਸਹਾਰਾ ਦੇਣ ਤਾਂ ਜੋ ਆਪਣੇ ਪੰਜਾਬ ਦੀ ਨੌਜਵਾਨ ਪੀੜੀ ਨਸ਼ਾ ਮੁਕਤ ਹੋ ਸਕੇ।
Author : Malout Live