ਜਸ਼ਨ ਬਰਾੜ ਲੱਖੇਵਾਲੀ ਨੇ ਚੇਅਰਮੈਨ ਮਾਰਕੀਟ ਕਮੇਟੀ, ਮਲੋਟ ਵਜੋਂ ਸੰਭਾਲਿਆ ਅਹੁਦਾ
ਸ. ਜਸ਼ਨ ਬਰਾੜ ਲੱਖੇਵਾਲੀ ਨੇ ਮਾਰਕੀਟ ਕਮੇਟੀ ਮਲੋਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ. ਜਸ਼ਨ ਬਰਾੜ ਲੱਖੇਵਾਲੀ ਨੇ ਮਾਰਕੀਟ ਕਮੇਟੀ ਮਲੋਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਉਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਸ਼ਨ ਬਰਾੜ ਬਹੁਤ ਲੰਬੇ ਸਮੇਂ ਤੋਂ ਪਾਰਟੀ ਨਾਲ ਕੰਮ ਕਰ ਰਿਹਾ ਹੈ ਅਤੇ ਮੈਨੂੰ ਪਾਰਟੀ ਵਿੱਚ ਲੈ ਕੇ ਆਉਣ ਲਈ ਜਸ਼ਨ ਦਾ ਬਹੁਤ ਵੱਡਾ ਯੋਗਦਾਨ ਹੈ।
ਉਨ੍ਹਾਂ ਕਿਹਾ ਕਿ ਜਸ਼ਨ ਬਰਾੜ ਨੂੰ ਉਸਦੀ ਮਿਹਨਤ ਦਾ ਫਲ ਮਿਲਿਆ ਹੈ ਅਤੇ ਮੈਨੂੰ ਉਮੀਦ ਹੈ ਕਿ ਇਹ ਆਪਣਾ ਫਰਜ਼ ਪੂਰੀ ਜ਼ਿੰਮੇਵਾਰੀ ਨਾਲ ਨਿਭਾਏਗਾ।
Author : Malout Live