ਜਸਪਾਲ ਸਿੰਘ ਢਿੱਲੋ ਬਣੇ ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ
ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਪੰਜਾਬ ਅਤੇ ਪੰਜਾਬ ਮੰਡੀ ਬੋਰਡ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਦਫ਼ਤਰ ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ. ਬਲਜੀਤ ਸਿੰਘ ਗਰੇਵਾਲ ਜ਼ਿਲ੍ਹਾ ਪ੍ਰਧਾਨ ਪੰਜਾਬ ਮੰਡੀ ਬੋਰਡ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਜਸਪਾਲ ਸਿੰਘ ਢਿੱਲੋ ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਪੰਜਾਬ ਅਤੇ ਪੰਜਾਬ ਮੰਡੀ ਬੋਰਡ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਦਫ਼ਤਰ ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ. ਬਲਜੀਤ ਸਿੰਘ ਗਰੇਵਾਲ ਜ਼ਿਲ੍ਹਾ ਪ੍ਰਧਾਨ ਪੰਜਾਬ ਮੰਡੀ ਬੋਰਡ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਹਾਜ਼ਿਰ ਬੁਲਾਰਿਆਂ ਨੇ ਬੋਲਦਿਆਂ ਹੋਇਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰੀ ਪੈਟਰਨ ਤੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ ਡੀ.ਏ ਦਿੱਤਾ ਜਾਵੇ, ਕੱਚੇ ਕਾਮੇ ਪੱਕੇ ਕੀਤੇ ਜਾਣ, ਕੰਟਰੈਕਟ ਬੇਸਿਸ ਅਤੇ ਆਊਟ ਆਫ ਸੋਰਸਿਸ ਕਾਮਿਆਂ ਦੀਆਂ ਉਜ਼ਰਤਾਂ ਵਿੱਚ ਵਾਧਾ ਕੀਤਾ ਜਾਵੇ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਸਲਾਨਾ ਚੋਣ ਹੇਠ ਲਿਖੇ ਅਨੁਸਾਰ ਕੀਤੀ ਗਈ- ਰਾਜਿੰਦਰ ਕੁਮਾਰ ਭੋਲਾ ਸਰਪ੍ਰਸਤ, ਜਸਪਾਲ ਸਿੰਘ ਢਿੱਲੋਂ ਪ੍ਰਧਾਨ, ਸਤਬੀਰ ਕੌਰ ਬਰਾੜ ਵਾਈਸ ਪ੍ਰਧਾਨ, ਜਤਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਅਸ਼ੋਕ ਕੁਮਾਰ ਮਿੱਡਾ ਜਰਨਲ ਸਕੱਤਰ, ਸੁਖਵਿੰਦਰ ਸਿੰਘ ਸਹਾਇਕ ਜਰਨਲ ਸਕੱਤਰ, ਰਵਿੰਦਰ ਸਿੰਘ ਬਰਾੜ ਖਜਾਨਚੀ, ਸੁਮਨ ਰਾਣੀ ਪ੍ਰੈੱਸ ਸਕੱਤਰ, ਸੁਖਦੇਵ ਸਿੰਘ ਸੁੱਖਾ ਮੁੱਖ ਸਲਾਹਕਾਰ, ਮਨਪ੍ਰੀਤ ਸਿੰਘ, ਰਣਧੀਰ ਸਿੰਘ ਮੈਣੀ, ਬਲਰਾਜ ਸਿੰਘ ਸਿੱਧੂ ਕਾਰਜਕਾਰੀ ਮੈਂਬਰ ਚੁਣੇ ਗਏ। ਇਸ ਮੀਟਿੰਗ ਵਿੱਚ ਗੁਰਚਰਨ ਸਿੰਘ ਬੁੱਟਰ ਜਰਨਲ ਸਕੱਤਰ, ਮੋਹਨ ਸਿੰਘ ਜਾਖੜ, ਬਿਸੰਬਰ ਦਾਸ ਬਾਲਾਨਾ, ਆਤਮਾ ਰਾਮ ਖੁੱਡੀਆਂ, ਮਨਜੀਤ ਸਿੰਘ ਧਾਲੀਵਾਲ, ਪ੍ਰਿਤਪਾਲ ਗਿੱਲ, ਕਸ਼ਮੀਰੀ ਲਾਲ ਖੰਨਾ, ਰਵਿੰਦਰ ਸਿੰਘ ਬਰਾੜ, ਜਸਕਰਨ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਿਰ ਸਨ।
Author : Malout Live