ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਤਲਬ
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕੀਤਾ ਹੈ। ਜੱਥੇਦਾਰ ਨੇ ਮੁੱਖ ਮੰਤਰੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ 15 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।
ਮਲੋਟ (ਪੰਜਾਬ) : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕੀਤਾ ਹੈ। ਜੱਥੇਦਾਰ ਨੇ ਮੁੱਖ ਮੰਤਰੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ 15 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਇਹ ਕਾਰਵਾਈ ਗੁਰੂ ਘਰ ਦੀ ਗੋਲਕ ਨਾਲ ਸੰਬੰਧਿਤ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਕੀਤੀ ਗਈ ਹੈ।
ਜੱਥੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਗੁਰੂ ਦੀ ਗੋਲਕ ਬਾਰੇ ਵਾਰ-ਵਾਰ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਕਾਰਣ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਜਿਸ ਦੇ ਚੱਲਦੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੁੱਖ ਮੰਤਰੀ ਨੂੰ ਤਲਬ ਕੀਤਾ ਗਿਆ ਹੈ।
Author : Malout Live



