30 ਮਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਪਹੁੰਚਣਗੇ ਮਲੋਟ

ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ 'ਖੁਆਰ ਹੋਇ ਸਭ ਮਿਲੇਗੇ' ਧਰਮ ਪ੍ਰਚਾਰ ਲੜੀ ਤਹਿਤ ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਵਿਖੇ 30 ਮਈ ਦਿਨ ਸ਼ੁੱਕਰਵਾਰ ਨੂੰ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ। ਜਿਸ ਵਿੱਚ ਕਾਰਜਕਾਰੀ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਕੁਲਦੀਪ ਸਿੰਘ ਜੀ ਗੜਗੱਜ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਦਿਆਂ ਹੋਇਆਂ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਣਗੇ।

ਮਲੋਟ : ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ 'ਖੁਆਰ ਹੋਇ ਸਭ ਮਿਲੇਗੇ' ਧਰਮ ਪ੍ਰਚਾਰ ਲੜੀ ਤਹਿਤ ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਵਿਖੇ 30 ਮਈ ਦਿਨ ਸ਼ੁੱਕਰਵਾਰ ਨੂੰ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ। ਜਿਸ ਵਿੱਚ ਕਾਰਜਕਾਰੀ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਕੁਲਦੀਪ ਸਿੰਘ ਜੀ ਗੜਗੱਜ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਦਿਆਂ ਹੋਇਆਂ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਣਗੇ। ਗੁਰਮਤਿ ਸਮਾਗਮਾਂ ਦੇ ਦੀਵਾਨ ਸ਼ਾਮ 07:00 ਵਜੇ ਤੋਂ 10:00 ਵਜੇ ਤੱਕ ਸਜਾਏ ਜਾਣਗੇ। ਇਨਾਂ ਸਮਾਗਮਾਂ ਵਿੱਚ ਭਾਈ ਬਿੰਦਰ ਸਿੰਘ ਜੀ ਤੰਤੀ ਸਾਜਾਂ ਵਾਲੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਕੀਰਤਨ ਦੀ ਹਾਜ਼ਰੀ ਭਰਕੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ।

ਇਸ ਸੰਬੰਧੀ ਗੱਲਬਾਤ ਕਰਦਿਆਂ ਹੋਇਆਂ ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਹਰਦੀਪ ਸਿੰਘ ਅਤੇ ਬਲਦੇਵ ਸਿੰਘ ਸਾਹੀਵਾਲ ਨੇ ਦੱਸਿਆ ਸਿੰਘ ਸਾਹਿਬ ਭਾਈ ਕੁਲਦੀਪ ਸਿੰਘ ਗੜਗੱਜ ਜੀ ਦੇ ਕਾਰਜਕਾਰੀ ਜੱਥੇਦਾਰ ਨਿਯੁਕਤ ਹੋਣ ਤੋਂ ਬਾਅਦ ਮਲੋਟ ਵਿਖੇ ਪਹਿਲੇ ਸਮਾਗਮ ਰੱਖੇ ਗਏ ਹਨ, ਜਿਸ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਵੱਧ ਤੋਂ ਵੱਧ ਸੰਗਤਾਂ ਨੂੰ ਇਹਨਾਂ ਗੁਰਮਤਿ ਸਮਾਗਮਾਂ ਵਿੱਚ ਪਹੁੰਚ ਕੇ ਲਾਹਾ ਲੈਣ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਇਹਨਾਂ ਸਮਾਗਮਾਂ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਕੁਲਵੰਤ ਸਿੰਘ ਮੱਕੜ, ਤੁਲਸਾ ਸਿੰਘ ਰੇਵੜੀ, ਬਿੰਦਰ ਪਾਲ ਸਿੰਘ, ਜੋਗਿੰਦਰ ਪਾਲ ਸਿੰਘ, ਮਨਦੀਪ ਸਿੰਘ ਖਾਲਸਾ,  ਸਿਮਰਨਜੀਤ ਸਿੰਘ ਖਾਲਸਾ, ਡਾ. ਸੁਖਦੇਵ ਸਿੰਘ ਗਿੱਲ, ਪੰਜਾਬ ਸਿੰਘ ਤੱਪਾ ਖੇੜਾ, ਰਣਜੋਧ ਸਿੰਘ ਲੰਬੀ, ਜਗਮੀਤ ਸਿੰਘ ਨੀਟੂ ਤੱਪਾ ਖੇੜਾ, ਜਸਕਰਨ ਸਿੰਘ, ਮਾ. ਅਰਜਨ ਸਿੰਘ, ਹਰਮੀਤ ਸਿੰਘ, ਪਰਮਜੀਤ ਸਿੰਘ ਨਾਗੀ, ਮਾ. ਹਰਜਿੰਦਰ ਸਿੰਘ ਅਤੇ ਇਕਬਾਲ ਸਿੰਘ ਹਾਜ਼ਿਰ ਸਨ।

Author : Malout Live