ਜਤਿੰਦਰ ਸਿੰਘ ਨੇ ਬਤੌਰ ਡੀ.ਐਸ.ਪੀ ਗਿੱਦੜਬਾਹਾ ਚਾਰਜ ਸੰਭਾਲਦਿਆਂ ਨਸ਼ਾ ਵੇਚਣ ਵਾਲਿਆਂ ਨੂੰ ਦਿੱਤੀ ਸਖਤ ਚੇਤਾਵਨੀ
ਚਾਰਜ ਸੰਭਾਲਣ ਉਪਰੰਤ ਡੀ.ਐੱਸ.ਪੀ ਜਤਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਖਿਲਾਫ ਚਲਾਈ ਮੁਹਿੰਮ ਨੂੰ ਸਫਲ ਕਰਨ ਦੇ ਇਲਾਕੇ 'ਚ ਯਤਨ ਕੀਤੇ ਜਾਣਗੇ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਚਾਰਜ ਸੰਭਾਲਣ ਉਪਰੰਤ ਡੀ.ਐੱਸ.ਪੀ ਜਤਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਖਿਲਾਫ ਚਲਾਈ ਮੁਹਿੰਮ ਨੂੰ ਸਫਲ ਕਰਨ ਦੇ ਇਲਾਕੇ 'ਚ ਯਤਨ ਕੀਤੇ ਜਾਣਗੇ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ਾ ਵੇਚਣ ਵਾਲਿਆਂ ਬਾਰੇ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਸੂਚਨਾ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਅਤੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਸਖ਼ਤੀ ਦਾ ਮਤਲਬ ਸਖ਼ਤੀ ਹੋਵੇਗਾ। ਇਸ ਨੂੰ ਸਿਰਫ ਬਿਆਨ ਨਾ ਸਮਝਣ। ਜੋ ਵੀ ਕਰਨਾ ਪਿਆ ਉਹ ਕਰਨਗੇ, ਪਰ ਨਸ਼ੇ ਵਾਲਿਆਂ ਨੂੰ ਛੱਡਣਾ ਨਹੀਂ।
Author : Malout Live



