ਮਲੋਟ ਨਗਰ ਕੌਂਸਲ ਦਾ ਪ੍ਰਧਾਨ ਬਣਨ ਤੇ ਜੋਨੀ ਗਰਗ ਨੂੰ ਵਪਾਰ ਮੰਡਲ ਨੇ ਕੀਤਾ ਸਨਮਾਨਿਤ

ਨਗਰ ਕੌਂਸਲ ਮਲੋਟ ਦੇ ਨਵ-ਨਿਯੁਕਤ ਪ੍ਰਧਾਨ ਜੋਨੀ ਗਰਗ ਨੂੰ ਅਹੁਦਾ ਸੰਭਾਲਣ ਉਪਰੰਤ ਵਪਾਰ ਮੰਡਲ ਮਲੋਟ ਵੱਲੋਂ ਸਨਮਾਨਿਤ ਕੀਤਾ ਗਿਆ। ਵਪਾਰ ਮੰਡਲ ਦੇ ਆਗੂਆਂ ਨੇ ਆਸ ਪ੍ਰਗਟਾਈ ਕਿ ਨਵੀਂ ਟੀਮ ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦੇਵੇਗੀ।

ਮਲੋਟ : ਨਗਰ ਕੌਂਸਲ ਮਲੋਟ ਦੇ ਨਵ-ਨਿਯੁਕਤ ਪ੍ਰਧਾਨ ਜੋਨੀ ਗਰਗ ਨੂੰ ਅਹੁਦਾ ਸੰਭਾਲਣ ਉਪਰੰਤ ਵਪਾਰ ਮੰਡਲ ਮਲੋਟ ਵੱਲੋਂ ਸਨਮਾਨਿਤ ਕੀਤਾ ਗਿਆ। ਨਗਰ ਕੌਂਸਲ ਦਫ਼ਤਰ ਵਿਖੇ ਵਪਾਰ ਮੰਡਲ ਦੇ ਪ੍ਰਧਾਨ ਪ੍ਰਦੀਪ ਢੀਂਗੜਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਆਗੂਆਂ ਨੇ ਜੋਨੀ ਗਰਗ ਨੂੰ ਪ੍ਰਧਾਨ ਅਤੇ ਜਸਮੀਤ ਸਿੰਘ ਨੂੰ ਉਪ ਪ੍ਰਧਾਨ ਬਣਨ 'ਤੇ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ।

ਇਸ ਮੌਕੇ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਪੂਨੀਆਂ, ਨਰਸਿੰਘ ਦਾਸ ਚਲਾਣਾ, ਮੇਜਰ ਸਿੰਘ ਢਿੱਲੋਂ, ਸੁਭਾਸ਼ ਕੁਕੜ, ਰਾਜ ਰੱਸੇਵੱਟ, ਡਾ. ਰਜਿੰਦਰ ਜੁਨੇਜਾ, ਪਾਲੀ ਮੱਕੜ, ਅਨਿਲ ਗੋਦਾਰਾ, ਹੈਪੀ ਡਾਵਰ, ਰਜਿੰਦਰ ਪਪਨੇਜਾ, ਅਵਤਾਰ ਸੋਨੀ ਸਮੇਤ ਵੱਡੀ ਗਿਣਤੀ ਵਿੱਚ ਵਪਾਰੀ ਆਗੂ ਹਾਜ਼ਿਰ ਸਨ। ਵਪਾਰ ਮੰਡਲ ਦੇ ਆਗੂਆਂ ਨੇ ਆਸ ਪ੍ਰਗਟਾਈ ਕਿ ਨਵੀਂ ਟੀਮ ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦੇਵੇਗੀ।

Author : Malout Live