ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋਂ ਨਰਮੇਂ ਦੀ ਫ਼ਸਲ ਦੇ ਬਚਾਅ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ
ਸਾਉਣੀ -2025 ਦੌਰਾਨ ਬੀਜੀ ਜਾਣ ਵਾਲੀ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਸੰਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਸੰਬੰਧੀ ਡਾ. ਬਲਵੀਰ ਚੰਦ ਸੰਯੁਕਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਾਉਣੀ -2025 ਦੌਰਾਨ ਬੀਜੀ ਜਾਣ ਵਾਲੀ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਸੰਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਸੰਬੰਧੀ ਡਾ. ਬਲਵੀਰ ਚੰਦ ਸੰਯੁਕਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਜਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਰਮੇਂ ਦੀ ਸੁਚੱਜੀ ਕਾਸ਼ਤ ਸੰਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਮੁਕਤਸਰ ਦਿਹਾਤੀ ਅਤੇ ਮੌੜ ਦਾ ਦੌਰਾ ਕਰਦੇ ਹੋਏ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ/ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਸਦਕਾ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਿਸਾਨ ਵੀਰਾਂ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਰਮੇਂ ਦੀ ਸਫ਼ਲ ਕਾਸ਼ਤ ਲਈ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਨੂੰ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਾ, ਕਿਸਾਨ ਸਿਖ਼ਲਾਈ ਕੈਂਪ ਲਗਾਉਣਾ, ਲਿਟਰੇਚਰ ਵੰਡਣਾ ਆਦਿ ਯਕੀਨੀ ਬਣਾਇਆ ਜਾਵੇ। ਜਿਲ੍ਹੇ ਅੰਦਰ ਫੈਕਟਰੀਆਂ ਅਤੇ ਆਇਲ ਮਿੱਲਾਂ ਦੀ ਚੈਕਿੰਗ ਕਰਦੇ ਹੋਏ ਅਧਿਕਾਰੀਆਂ ਨੂੰ ਲਗਾਤਾਰ ਇਨ੍ਹਾਂ ਮਿਲਾਂ ਦੀ ਮੋਨੀਟਰਿੰਗ ਕਰਨ ਅਤੇ ਮਿੱਲਾਂ ਵਿੱਚ ਪਏ ਵੜੇਵਿਆਂ ਅਤੇ ਹੋਰ ਰਹਿੰਦ-ਖੂੰਹਦ ਨੂੰ ਮਿੱਲ ਮਾਲਕਾਂ ਤੋਂ ਜਲਦ ਤੋਂ ਜਲਦ ਫਿਊਮਗੇਸ਼ਨ ਕਰਵਾਉਣ ਸੰਬੰਧੀ ਵੀ ਕਿਹਾ ਗਿਆ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਜਿਲ੍ਹੇ ਵਿੱਚ ਪਿੰਡ ਪੱਧਰ ਤੇ 63 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਡਾ. ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ(ਕਪਾਹ), ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਿਰ ਸਨ।
Author : Malout Live