ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਸ਼ਹੀਦਾਂ ਨੂੰ ਸਮਰਪਿਤ ਮਨਾਇਆ ਗਿਆ ਕਾਰਗਿਲ ਵਿਜੇ ਦਿਵਸ
ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ 6 ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਕੈਡਿਟਸ ਦੇ ਸਹਿਯੋਗ ਨਾਲ ਕਾਰਗਿਲ ਵਿਜੇ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਮਲੋਟ : ਐਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ 6 ਪੰਜਾਬ ਬਟਾਲੀਅਨ ਐਨ.ਸੀ.ਸੀ ਦੇ ਕੈਡਿਟਸ ਦੇ ਸਹਿਯੋਗ ਨਾਲ ਕਾਰਗਿਲ ਵਿਜੇ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ, ਹਵਲਦਾਰ ਮੁਹੰਮਦ ਸ਼ੌਕਤ, ਸੂਬੇਦਾਰ ਮੋਹਨ ਯਾਦਵ, ਸੀ.ਟੀ.ਓ ਮੈਡਮ ਜੋਤੀ ਅਤੇ ਐਨ.ਸੀ.ਸੀ ਕੈਡਿਟਸ ਵੱਲੋਂ ਕਾਰਗਿਲ ਯੁੱਧ ਦੇ ਅਮਰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਨਿੱਘੀ ਸ਼ਰਧਾਂਜਲੀ ਅਰਪਿਤ ਕੀਤੀ ਗਈ। ਵਿਦਿਆਰਥੀਆਂ ਵਿੱਚ ਦੇਸ਼ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਐਨ.ਸੀ.ਸੀ ਕੈਡਿਟਸ ਵਿਚਕਾਰ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।
ਇਸ ਤੋਂ ਇਲਾਵਾ ਕੁੱਝ ਕੈਡਿਟਸ ਨੇ ਕਾਰਗਿਲ ਵਿਜੇ ਦਿਵਸ ਦੇ ਇਤਿਹਾਸ ਅਤੇ ਮਹੱਤਵ ਸੰਬੰਧੀ ਪਾਵਰਪੌਇੰਟ ਪ੍ਰਜ਼ੈਂਟੇਸ਼ਨ ਵੀ ਪੇਸ਼ ਕੀਤੀ। ਇਸ ਪ੍ਰੋਗਰਾਮ ਵਿੱਚ ਐਨ.ਸੀ.ਸੀ ਕੈਡਿਟਸ ਨੇ ਬਹੁਤ ਹੀ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਭਾਗ ਲਿਆ। ਇਸ ਮੌਕੇ ਹਵਲਦਾਰ ਮੁਹੰਮਦ ਸ਼ੌਕਤ ਨੇ ਐਨ.ਸੀ.ਸੀ ਕੈਡਿਟਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਰਗਿਲ ਵਿਜੇ ਦਿਵਸ ਸਾਡੇ ਦੇਸ਼ ਦੇ ਬਹਾਦਰ ਜਵਾਨਾਂ ਦੀ ਵੀਰਤਾ, ਤਿਆਗ ਅਤੇ ਦੇਸ਼-ਪ੍ਰੇਮ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਾਡੇ ਸੈਨਿਕ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਦਿਨ-ਰਾਤ ਦੇਸ਼ ਦੀਆਂ ਸਰਹੱਦਾਂ 'ਤੇ ਤਾਇਨਾਤ ਰਹਿ ਕੇ ਨਿਰਸਵਾਰਥ ਭਾਵਨਾ ਨਾਲ ਆਪਣੇ ਫ਼ਰਜ਼ ਨਿਭਾ ਰਹੇ ਹਨ। ਸਾਨੂੰ ਉਨ੍ਹਾਂ ਦੇ ਸਾਹਸ ਅਤੇ ਬਲਿਦਾਨ ਤੋਂ ਪ੍ਰੇਰਣਾ ਲੈ ਕੇ ਆਪਣੇ ਦੇਸ਼ ਪ੍ਰਤੀ ਸਮਰਪਿਤ ਰਹਿਣਾ ਚਾਹੀਦਾ ਹੈ।
Author : Malout Live



