ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ
ਪੰਜਾਬ ਦੀ ਸਿਆਸਤ ਵਿੱਚ ਨਵਾਂ ਫੇਰਬਦਲ ਨਜ਼ਰ ਆਇਆ ਹੈ। ਪੰਜਾਬ ਭਾਜਪਾ ਨੇ ਨਵੇਂ ਪ੍ਰਧਾਨ ਦਾ ਐਲਾਨ ਕਰ ਦਿੱਤਾ ਹੈ।
ਮਲੋਟ (ਪੰਜਾਬ) : ਪੰਜਾਬ ਦੀ ਸਿਆਸਤ ਵਿੱਚ ਨਵਾਂ ਫੇਰਬਦਲ ਨਜ਼ਰ ਆਇਆ ਹੈ। ਪੰਜਾਬ ਭਾਜਪਾ ਨੇ ਨਵੇਂ ਪ੍ਰਧਾਨ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਹਾਈਕਮਾਨ ਨੇ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।
ਕੇਵਲ ਸਿੰਘ ਢਿੱਲੋਂ ਨੇ ਮਿਲੀ ਇਸ ਵੱਡੀ ਜਿੰਮੇਵਾਰੀ ਨੂੰ ਲੈਂਦਿਆਂ ਪਾਰਟੀ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਦਿਨ-ਰਾਤ ਪਾਰਟੀ ਲਈ ਕੰਮ ਕਰਨਗੇ।
Author : Malout Live



