ਕਿਸਾਨ ਅੰਦੋਲਨ 2.0 ਨੂੰ ਹੋਇਆ ਪੂਰਾ ਇੱਕ ਸਾਲ, ਦੇਖੋ ਹੁਣ ਤੱਕ ਦਾ ਸਫਰ

ਕਿਸਾਨ ਅੰਦੋਲਨ 2.0 ਨੂੰ ਚਲਦਿਆਂ ਹੁਣ ਤੱਕ ਪੂਰਾ ਇੱਕ ਸਾਲ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕਿਸਾਨ 13 ਫਰਵਰੀ 2023 ਨੂੰ ਆਪਣੇ ਕਿਸਾਨੀ ਹੱਕਾਂ ਦੇ ਸੰਘਰਸ਼ ਲਈ ਦਿੱਲੀ ਕੂਚ ਲਈ ਰਵਾਨਾ ਹੋਏ ਸਨ। ਇਸ ਸੰਘਰਸ਼ ਦੇ ਚਲਦਿਆਂ ਹੁਣ ਤੱਕ ਕਈ ਕਿਸਾਨ ਸ਼ਹੀਦ ਵੀ ਹੋਏ ਹਨ, ਪਰ ਇਸ ਦੇ ਬਾਵਜੂਦ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਵਿੱਚ ਡਟੇ ਹੋਏ ਹਨ।

ਪੰਜਾਬ : ਕਿਸਾਨ ਅੰਦੋਲਨ 2.0 ਨੂੰ ਚਲਦਿਆਂ ਹੁਣ ਤੱਕ ਪੂਰਾ ਇੱਕ ਸਾਲ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕਿਸਾਨ 13 ਫਰਵਰੀ 2023 ਨੂੰ ਆਪਣੇ ਕਿਸਾਨੀ ਹੱਕਾਂ ਦੇ ਸੰਘਰਸ਼ ਲਈ ਦਿੱਲੀ ਕੂਚ ਲਈ ਰਵਾਨਾ ਹੋਏ ਸਨ। ਇਸ ਸੰਘਰਸ਼ ਦੇ ਚਲਦਿਆਂ ਹੁਣ ਤੱਕ ਕਈ ਕਿਸਾਨ ਸ਼ਹੀਦ ਵੀ ਹੋਏ ਹਨ, ਪਰ ਇਸ ਦੇ ਬਾਵਜੂਦ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਵਿੱਚ ਡਟੇ ਹੋਏ ਹਨ। ਜੇਕਰ ਮੰਗਾਂ ਦੀ ਗੱਲ ਕਰੀਏ ਤਾਂ MSP ਦੀ ਕਾਨੂੰਨੀ ਗਾਰੰਟੀ, ਕਰਜ਼ਾ ਮੁਕਤੀ ਸਮੇਤ ਕੁੱਲ 12 ਮੰਗਾਂ ਹਨ, ਜਿਨ੍ਹਾਂ ਲਈ ਕਿਸਾਨ ਡਟੇ ਹੋਏ ਹਨ। ਕਿਸਾਨਾਂ ਵੱਲੋਂ ਦਿੱਲੀ ਕੂਚ ਵੇਲੇ ਹਰਿਆਣਾ ਪੁਲਿਸ ਪ੍ਰਸ਼ਾਸ਼ਨ ਨੇ ਬੈਰੀਕੇਡਿੰਗ ਰਾਹੀਂ ਕਿਸਾਨਾਂ ਨੂੰ ਰੋਕਿਆ। ਇਸ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਵੀ ਹੋ ਗਈ ਸੀ ਅਤੇ ਕੁੱਝ ਕਿਸਾਨ ਜ਼ਖਮੀ ਹੋ ਗਏ ਸਨ।

ਕੁੱਝ ਕਿਸਾਨਾਂ ਨੇ ਇਸ ਸੰਘਰਸ਼ ਦੇ ਚਲਦਿਆਂ ਖੁਦਕੁਸ਼ੀ ਵੀ ਕਰ ਲਈ ਸੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ 26 ਨਵੰਬਰ ਤੋਂ ਲੈ ਕੇ ਹੁਣ ਤੱਕ ਮਰਨ ਵਰਤ ਤੇ ਬੈਠੇ ਹਨ। ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਕੋਰਟ ਵੱਲੋਂ ਵੀ ਉਨ੍ਹਾਂ ਨੂੰ ਮੈਡੀਕਲ ਸਹੂਲਤ ਪ੍ਰਦਾਨ ਕਰਨ ਦੇ ਹੁਕਮ ਜਾਰੀ ਕੀਤੇ ਸਨ। ਹੁਣ ਕੱਲ 14 ਫਰਵਰੀ ਨੂੰ ਕਿਸਾਨ ਅਤੇ ਕੇਂਦਰ ਅਧਿਕਾਰੀਆਂ ਦੀ ਬੈਠਕ ਹੋਣ ਜਾ ਰਹੀ ਹੈ। ਜੇਕਰ ਸੰਘਰਸ਼ ਦੀ ਗੱਲ ਕਰੀਏ ਤਾਂ ਕਿਸਾਨਾਂ ਦਾ ਇਹ ਸੰਘਰਸ਼ ਦਿਨੋ-ਦਿਨ ਹੋਰ ਤੇਜ ਹੁੰਦਾ ਜਾ ਰਿਹਾ ਹੈ ਅਤੇ ਇਨ੍ਹਾਂ ਸਭ ਕੁੱਝ ਦੇਖਣ ਦੇ ਬਾਵਜੂਦ ਵੀ ਉਨ੍ਹਾਂ ਦੇ ਹੌਂਸਲੇ ਬੁਲੰਦ ਹਨ। 

Author : Malout Live