ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਵਿੱਚ ਨਵ-ਨਿਯੁਕਤ ਜੱਥੇਬੰਦੀ ਦਾ ਹੋਇਆ ਗਠਨ
ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬਲੋਚ ਕੇਰਾ ਗੁਰਦੁਆਰਾ ਸਾਉਣੀ ਸਾਹਿਬ ਵਿਖੇ ਹੋਈ ਅਤੇ ਨਵ-ਨਿਯੁਕਤ ਜੱਥੇਬੰਦੀ ਦਾ ਗਠਨ ਹੋਇਆ ਜਿਸ ਵਿੱਚ 200 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬਲੋਚ ਕੇਰਾ ਗੁਰਦੁਆਰਾ ਸਾਉਣੀ ਸਾਹਿਬ ਵਿਖੇ ਹੋਈ ਅਤੇ ਨਵ-ਨਿਯੁਕਤ ਜੱਥੇਬੰਦੀ ਦਾ ਗਠਨ ਹੋਇਆ। ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਤਰਮਾਲਾ, ਜਰਨਲ ਸਕੱਤਰ ਰਾਣਾ ਭੁੱਲਰ ਬਲੋਚ ਕੇਰਾ, ਖਜ਼ਾਨਚੀ ਜਗਜੀਤ ਸਿੰਘ ਤਰਮਾਲਾ, ਮੀਤ ਖਜ਼ਾਨਚੀ ਚਰਨਜੀਤ ਸਿੰਘ, ਮੀਤ ਪ੍ਰਧਾਨ ਨਿਸ਼ਾਨ ਸਿੰਘ, ਸੇਵਕ ਸਿੰਘ ਮੀਤ ਸਕੱਤਰ ਖੇਮਾ ਖੇੜਾ, ਨਿਸ਼ਾਨ ਸਿੰਘ ਬਲਾਕ ਪ੍ਰਧਾਨ ਲੰਬੀ ਆਦਿ 200 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਸੂਬਾ ਮੀਤ ਪ੍ਰਧਾਨ ਸੁਖਦੇਵ ਸਿੰਘ ਮੰਡ ਫਿਰੋਜ਼ਪੁਰ, ਸੂਬਾ ਵਿੱਤ ਸਕੱਤਰ ਸਾਹਿਬ ਸਿੰਘ ਸਭਰਾ, ਜਗਜੀਤ ਸਿੰਘ ਮੰਡ ਅਤੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਪੰਜਾਬ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੇ ਲੱਗੇ ਅੰਬਾਰ, ਕਿਸਾਨਾਂ ਦਾ ਝੋਨਾ ਰੁਲ ਰਿਹਾ ਹੈ।
ਪਿਛਲੀਆਂ ਸਰਕਾਰਾਂ ਤੋਂ ਲੈ ਕੇ ਅਜੇ ਤੱਕ ਕਦੀ ਵੀ ਨੌਬਤ ਨਹੀਂ ਆਈ, ਪਰ ਆਮ ਆਦਮੀ ਪਾਰਟੀ ਨੇ ਕਿਸਾਨਾਂ ਦਾ ਮੰਡੀਆਂ ਵਿੱਚ ਨੱਕ ਵਿੱਚ ਦਮ ਕਰ ਰੱਖਿਆ ਅਤੇ ਜੱਥੇਬੰਦੀ ਨੇ ਸਰਕਾਰ ਨੂੰ ਕਿਹਾ ਕਿ ਜੇ ਮੰਡੀਆਂ ਵਿੱਚ ਝੋਨਾ ਨਾ ਚੁੱਕਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਵੱਡਾ ਸੰਘਰਸ਼ ਰੂਪ ਧਾਰ ਸਕਦਾ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਵਿਸ਼ਵਾਸ ਦਿਵਾਇਆ ਕਿ ਸ਼ੰਭੂ, ਖਨੌਰੀ ਰਤਨ ਗੱੜ ਵਿੱਚ ਚੱਲ ਰਹੇ ਮੋਰਚੇ ਵਿੱਚ ਬਕਾਇਆ ਮੰਗਾਂ ਲਈ ਵੱਡੇ ਪੱਧਰ ਤੇ ਹਿੱਸਾ ਲਿਆ ਜਾਵੇਗਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਿਰ ਸਨ।
Author : Malout Live