ਕਿਸਾਨ ਸੁਪਰ ਐੱਸ.ਐੱਮ.ਐੱਸ. ਵਾਲੀ ਕੰਬਾਇਨ ਨਾਲ ਹੀ ਕਰਨ ਝੋਨੇ/ਬਾਸਮਤੀ ਦੀ ਵਾਢੀ- ਮੁੱਖ ਖੇਤੀਬਾੜੀ ਅਫ਼ਸਰ

ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਅਪੀਲ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਕਿਸਾਨ ਝੋਨੇ/ਬਾਸਮਤੀ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਫਸਲ ਦੀ ਕਟਾਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੇ ਯੰਤਰ ਸੁਪਰ ਐੱਸ.ਐੱਮ.ਐੱਸ ਲਗਾ ਕੇ ਹੀ ਕਰਨ ਅਤੇ ਕੰਬਾਈਨ ਮਸ਼ੀਨਾਂ ਸਵੇਰੇ 10:00 ਵਜੇ ਤੋਂ ਸ਼ਾਮ 06:00 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਅਪੀਲ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਕਿਸਾਨ ਝੋਨੇ/ਬਾਸਮਤੀ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਫਸਲ ਦੀ ਕਟਾਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੇ ਯੰਤਰ ਸੁਪਰ ਐੱਸ.ਐੱਮ.ਐੱਸ ਲਗਾ ਕੇ ਹੀ ਕਰਨ ਅਤੇ ਕੰਬਾਈਨ ਮਸ਼ੀਨਾਂ ਸਵੇਰੇ 10:00 ਵਜੇ ਤੋਂ ਸ਼ਾਮ 06:00 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ।

ਉਨ੍ਹਾਂ ਦੱਸਿਆ ਕਿ ਸੂਬੇ ਵਿਚ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਅਤੇ ਇਸ ਦੇ ਵਾਤਾਵਰਨ ’ਤੇ ਪੈ ਰਹੇ ਮਾਰੂ ਪ੍ਰਭਾਵ ਦੇ ਕਾਰਨ ਹਵਾ (ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਣ) ਐਕਟ 1981 ਦੀ ਧਾਰਾ 31 ਤਹਿਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਅਨੁਸਾਰ ਸੂਬੇ ਵਿੱਚ ਝੋਨਾ ਵੱਢਣ ਲਈ ਕੰਬਾਈਨ ਮਾਲਕਾਂ ਨੂੰ ਆਪਣੀਆਂ ਮਸ਼ੀਨਾਂ ’ਤੇ ਸੁਪਰ ਐੱਸ. ਐੱਮ. ਐੱਸ ਲਾਉਣਾ ਹੋਵੇਗਾ ਅਤੇ ਇਸ ਸਿਸਟਮ ਤੋਂ ਬਿਨਾਂ ਕਿਸੇ ਵੀ ਕੰਬਾਈਨ ਨੂੰ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਖੀਰ ਵਿੱਚ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਨਵੀਂਨਮ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਪ੍ਰਬੰਧਨ ਕਰੀਏ ਅਤੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਵਿੱਚ ਯੋਗਦਾਨ ਪਾਈਏ।

Author : Malout Live