ਪਿੰਡ ਮਲੋਟ ’ਚ ਲੋਕ ਭਲਾਈ ਮੰਚ ਵੱਲੋਂ ਵਾਲੀਬਾਲ ਦੀਆਂ ਜੂਨੀਅਰ ਤੇ ਸੀਨੀਅਰ ਟੀਮਾਂ ਨੂੰ ਵੰਡੀਆਂ ਕਿੱਟਾਂ
ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਲੋਕ ਭਲਾਈ ਮੰਚ ਰਜਿਸਟਰਡ ਪਿੰਡ ਮਲੋਟ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੰਚ ਵੱਲੋਂ ਸਮੇਂ-ਸਮੇਂ ’ਤੇ ਖੇਡ ਟੂਰਨਾਮੈਂਟ ਕਰਵਾਉਣ ਦੇ ਨਾਲ-ਨਾਲ ਵੱਖ-ਵੱਖ ਖੇਡਾਂ ਵਿੱਚ ਭਾਗ ਲੈ ਰਹੇ ਖਿਡਾਰੀਆਂ ਦਾ ਹੌਂਸਲਾ ਵਧਾਉਣ ਲਈ ਖੇਡ ਸਮੱਗਰੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਮਲੋਟ : ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਲੋਕ ਭਲਾਈ ਮੰਚ ਰਜਿਸਟਰਡ ਪਿੰਡ ਮਲੋਟ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੰਚ ਵੱਲੋਂ ਸਮੇਂ-ਸਮੇਂ ’ਤੇ ਖੇਡ ਟੂਰਨਾਮੈਂਟ ਕਰਵਾਉਣ ਦੇ ਨਾਲ-ਨਾਲ ਵੱਖ-ਵੱਖ ਖੇਡਾਂ ਵਿੱਚ ਭਾਗ ਲੈ ਰਹੇ ਖਿਡਾਰੀਆਂ ਦਾ ਹੌਂਸਲਾ ਵਧਾਉਣ ਲਈ ਖੇਡ ਸਮੱਗਰੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਣ ਰਹੇ ਖੇਡ ਮੈਦਾਨ ਵਿੱਚ ਵਾਲੀਬਾਲ ਦੀ ਪ੍ਰੈਕਟਿਸ ਕਰ ਰਹੇ ਬੱਚਿਆਂ ਅਤੇ ਨੌਜਵਾਨਾਂ ਨੂੰ ਲੋੜੀਂਦੀ ਖੇਡ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਪਿੰਡ ਦੀਆਂ ਵਾਲੀਬਾਲ ਦੀਆਂ ਜੂਨੀਅਰ ਅਤੇ ਸੀਨੀਅਰ ਟੀਮਾਂ ਵੱਲੋਂ ਜ਼ਿਲ੍ਹਾ ਅਤੇ ਸੂਬਾ ਪੱਧਰੀ ਟੂਰਨਾਮੈਂਟਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਿੰਡ ਦਾ ਨਾਮ ਰੌਸ਼ਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਦਾ ਹੌਸਲਾ ਵਧਾਉਣ ਲਈ ਲੋਕ ਭਲਾਈ ਮੰਚ ਦੇ ਪ੍ਰਧਾਨ ਜਗਜੀਤ ਸਿੰਘ ਔਲਖ ਦੀ ਅਗਵਾਈ ਹੇਠ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਸਰਪੰਚ ਦਲਜੋਤ ਸਿੰਘ ਜੋਤੀ ਗਿੱਲ ਸਮੇਤ ਪੰਚਾਇਤ ਮੈਂਬਰ ਅਤੇ ਪਿੰਡ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
ਜਗਜੀਤ ਸਿੰਘ ਔਲਖ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਵਾਲੀਬਾਲ ਗਰਾਊਂਡ, ਸ਼ੈੱਡ, ਪੀਣ ਵਾਲੇ ਪਾਣੀ ਅਤੇ ਜਿਮ ਦੀ ਸਹੂਲਤ ਲਈ ਉਪਰਾਲੇ ਕੀਤੇ ਗਏ ਹਨ। ਆਉਣ ਵਾਲੇ ਸਮੇਂ ਵਿੱਚ ਗਰਾਊਂਡ ਨੂੰ ਹੋਰ ਵੱਡਾ ਕਰਨ ਅਤੇ ਪਿੰਡ ਪੱਧਰ ’ਤੇ ਵਾਲੀਬਾਲ ਸਮੇਤ ਹੋਰ ਖੇਡਾਂ ਦੇ ਟੂਰਨਾਮੈਂਟ ਕਰਵਾਉਣ ਦੀ ਵੀ ਯੋਜਨਾ ਹੈ। ਇਸ ਮੌਕੇ ਸਰਪ੍ਰਸਤ ਮਾਸਟਰ ਦਰਸ਼ਨ ਲਾਲ, ਪ੍ਰਧਾਨ ਜਗਜੀਤ ਸਿੰਘ ਔਲਖ, ਕੈਸ਼ੀਅਰ ਨਰਿੰਦਰ ਸਿੰਘ ਢਿੱਲੋਂ, ਜਨਰਲ ਸਕੱਤਰ ਇਕਬਾਲ ਸਿੰਘ, ਪ੍ਰੈੱਸ ਸਕੱਤਰ ਹਰਦੀਪ ਸਿੰਘ ਖਾਲਸਾ, ਸਰਪੰਚ ਦਲਜੋਤ ਸਿੰਘ ਜੋਤੀ ਗਿੱਲ, ਕੁਲਜੀਤ ਸਿੰਘ ਗਿੱਲ, ਕੁਲਵੀਰ ਸਿੰਘ ਗਿੱਲ, ਜਸਵਿੰਦਰ ਸਿੰਘ ਸੋਨੀ, ਅਜਮੇਰ ਸਿੰਘ ਗਿੱਲ, ਦੇਵ ਰਾਜ ਗਰਗ, ਗੁਰਪ੍ਰੀਤ ਸਿੰਘ, ਡਾ. ਧਰਮਪਾਲ, ਮਨਜੀਤ ਸਿੰਘ ਗਿੱਲ ਕਾਕੂ, ਗੁਰਮੁਖ ਸਿੰਘ ਗੋਪੀ ਗਿੱਲ, ਨਛੱਤਰ ਫੌਜੀ, ਪ੍ਰਦੀਪ ਗੁਪਤਾ, ਰੁਪਿੰਦਰ ਕੰਗ, ਰੰਮੀ ਕੰਗ, ਰਾਮ ਕ੍ਰਿਸ਼ਨ ਸ਼ਰਮਾ ਅਤੇ ਯੂਵੀ ਗਿੱਲ ਸਮੇਤ ਹੋਰ ਪਤਵੰਤੇ ਹਾਜ਼ਿਰ ਸਨ।
Author : Malout Live



