ਮਲੋਟ ਤੋਂ ਕੁਲਵੰਤ ਸਿੰਘ ਭਾਈਕੇਰਾ ਨੂੰ ਮਿਲੀ RPI ਦੀ ਪੰਜਾਬ ਪ੍ਰਧਾਨ ਕਾਰਜਕਾਰਨੀ ਦੀ ਜ਼ਿੰਮੇਵਾਰੀ, ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਦਾ ਕੀਤਾ ਧੰਨਵਾਦ

ਰਿਪਬਲਿਕਨ ਪਾਰਟੀ ਆਫ਼ ਇੰਡੀਆ (ਏ) ਦੇ ਆਗੂ ਕੁਲਵੰਤ ਸਿੰਘ ਭਾਈ ਕਾ ਕੇਰਾ ਨੂੰ ਪਾਰਟੀ ਵੱਲੋਂ ਪੰਜਾਬ ਪ੍ਰਧਾਨ ਕਾਰਜਕਾਰੀ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਲਈ ਕੁਲਵੰਤ ਸਿੰਘ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

ਮਲੋਟ (ਪੰਜਾਬ) : ਰਿਪਬਲਿਕਨ ਪਾਰਟੀ ਆਫ਼ ਇੰਡੀਆ (ਏ) ਦੇ ਆਗੂ ਕੁਲਵੰਤ ਸਿੰਘ ਭਾਈ ਕਾ ਕੇਰਾ ਨੂੰ ਪਾਰਟੀ ਵੱਲੋਂ ਪੰਜਾਬ ਪ੍ਰਧਾਨ ਕਾਰਜਕਾਰੀ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਲਈ ਕੁਲਵੰਤ ਸਿੰਘ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਮਲੋਟ ਲਾਈਵ ਨੂੰ ਜਾਣਕਾਰੀ ਸਾਂਝੀ ਕਰਦਿਆਂ ਕੁਲਵੰਤ ਸਿੰਘ ਭਾਈ ਕਾ ਕੇਰਾ ਨੇ ਦੱਸਿਆ ਕਿ ਇੱਕ ਸਾਧਾਰਨ ਅਤੇ ਛੋਟੇ ਪਰਿਵਾਰ ਤੋਂ ਆਉਣ ਦੇ ਬਾਵਜੂਦ ਪਾਰਟੀ ਹਾਈਕਮਾਂਡ ਨੇ ਉਨ੍ਹਾਂ 'ਤੇ ਭਰੋਸਾ ਜਤਾਉਂਦਿਆਂ ਪਹਿਲਾਂ ਰਿਪਬਲਿਕਨ ਪਾਰਟੀ ਆਫ਼ ਇੰਡੀਆ ਦੀ ਇੱਕ ਪੂਰੀ ਟਰਮ ਲਈ ਪੰਜਾਬ ਪ੍ਰਧਾਨ ਦਾ ਮਾਣ ਬਖ਼ਸ਼ਿਆ ਸੀ, ਜਿਸ ਨੂੰ ਉਨ੍ਹਾਂ ਨੇ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਟਰਮ ਪੂਰੀ ਹੋਣ ਤੋਂ ਬਾਅਦ ਵੀ ਉਨ੍ਹਾਂ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਵੇਖਦੇ ਹੋਏ ਕੇਂਦਰੀ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਵੱਲੋਂ ਮੁੜ ਇਹ ਜ਼ਿੰਮੇਵਾਰੀ ਸੌਂਪਣਾ ਉਨ੍ਹਾਂ ਦੀ ਮਿਹਨਤ ਦਾ ਮੈਡਲ/ਸਨਮਾਨ ਹੈ। ਕੁਲਵੰਤ ਸਿੰਘ ਨੇ ਵਿਸ਼ਵਾਸ ਦਵਾਇਆ ਕਿ ਉਹ ਭਵਿੱਖ ਵਿੱਚ ਵੀ ਪਾਰਟੀ ਦੀ ਚੜ੍ਹਦੀ ਕਲਾ ਲਈ ਅਤੇ ਜਨਤਾ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਰਿਪਬਲਿਕਨ ਪਾਰਟੀ ਆਫ਼ ਇੰਡੀਆ ਦੇ ਇੱਕ ਜੁਝਾਰੂ ਸਿਪਾਹੀ ਵਾਂਗ ਹਮੇਸ਼ਾ ਤਨਦੇਹੀ ਨਾਲ ਡਟੇ ਰਹਿਣਗੇ।

Author : Malout Live