ਕੇਂਦਰੀ ਮੰਤਰੀ ਸ਼੍ਰੀ ਰਾਮਦਾਸ ਅੱਠਵਾਲੇ ਤੀਸਰੀ ਵਾਰ ਲੋਕ ਸਭਾ ਦੇ ਮੈਂਬਰ ਚੁਣੇ ਜਾਣ ਤੇ ਪਾਰਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਿੱਚ ਵੰਡੇ ਗਏ ਲੱਡੂ

ਰਿਪਬਲਿਕਨ ਪਾਰਟੀ ਆਫ ਇੰਡੀਆ ਦੇ ਲਈ ਬਹੁਤ ਹੀ ਖੁਸ਼ੀ ਦੀ ਘੜੀ ਹੈ। ਰਾਸ਼ਟਰੀ ਪ੍ਰਧਾਨ ਕੇਂਦਰੀ ਮੰਤਰੀ ਸ਼੍ਰੀ ਰਾਮਦਾਸ ਅੱਠਵਾਲੇ ਤੀਸਰੀ ਵਾਰ ਲੋਕ ਸਭਾ ਮੈਂਬਰ ਚੁਣੇ ਗਏ ਹਨ। ਇਸ ਖਬਰ ਦੇ ਨਾਲ ਹੀ ਸਮੁੱਚੀ ਪਾਰਟੀ ਦੇ ਵਿੱਚ ਖੁਸ਼ੀ ਦੀ ਲਹਿਰ ਹੈ। ਰਿਪਬਲਿਕ ਪਾਰਟੀ ਆਫ ਇੰਡੀਆ ਦੇ ਪੰਜਾਬ ਪ੍ਰਧਾਨ ਕੁਲਵੰਤ ਸਿੰਘ ਭਾਈ ਕਾ ਕੇਰਾ ਨੇ ਮੁੱਖ ਦਫਤਰ ਵਿਖੇ ਪਾਰਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਦੇ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਲੱਡੂ ਵੰਡੇ।

ਮਲੋਟ : ਰਿਪਬਲਿਕਨ ਪਾਰਟੀ ਆਫ ਇੰਡੀਆ ਦੇ ਲਈ ਬਹੁਤ ਹੀ ਖੁਸ਼ੀ ਦੀ ਘੜੀ ਹੈ। ਸਾਡੇ ਰਾਸ਼ਟਰੀ ਪ੍ਰਧਾਨ ਕੇਂਦਰੀ ਮੰਤਰੀ ਸ਼੍ਰੀ ਰਾਮਦਾਸ ਅੱਠਵਾਲੇ ਜੀ ਤੀਸਰੀ ਵਾਰ ਲੋਕ ਸਭਾ ਮੈਂਬਰ ਚੁਣੇ ਗਏ ਹਨ। ਇਸ ਖਬਰ ਦੇ ਨਾਲ ਹੀ ਸਮੁੱਚੀ ਪਾਰਟੀ ਦੇ ਵਿੱਚ ਖੁਸ਼ੀ ਦੀ ਲਹਿਰ ਹੈ। ਰਿਪਬਲਿਕ ਪਾਰਟੀ ਆਫ ਇੰਡੀਆ ਦੇ ਪੰਜਾਬ ਪ੍ਰਧਾਨ ਕੁਲਵੰਤ ਸਿੰਘ ਭਾਈ ਕਾ ਕੇਰਾ ਨੇ ਮੁੱਖ ਦਫਤਰ ਵਿਖੇ ਪਾਰਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਦੇ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਲੱਡੂ ਵੰਡੇ। ਪਾਰਟੀ ਨੂੰ ਅਤੇ ਸ਼੍ਰੀ ਰਾਮਦਾਸ ਜੀ ਨੂੰ ਢੇਰ ਸਾਰੀਆਂ ਸ਼ੁੱਭਕਾਮਨਾਵਾਂ ਦਿੱਤੀਆਂ।

ਆਉਣ ਵਾਲੇ ਸਮੇਂ ਦੇ ਵਿੱਚ ਪਾਰਟੀ ਹੋਰ ਤਰੱਕੀਆਂ ਕਰੇਗੀ। ਉਹਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਆਉਣ ਵਾਲੇ ਸਮੇਂ ਦੇ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਅਤੇ ਨਗਰ ਕੌਂਸਲ ਦੀ ਚੋਣਾਂ ਪੂਰੀ ਤਾਕਤ ਨਾਲ ਲੜੇਗੀ। ਇਸ ਮੌਕੇ ਪੰਜਾਬ ਯੂਥ ਪ੍ਰਧਾਨ ਸਾਜਨ ਸਿਡਾਨਾ ਵਪਾਰ ਮੰਡਲ ਮਲੋਟ ਦੇ ਪ੍ਰਧਾਨ ਬਖਤੌਰ ਸਿੰਘ ਦਵਿੰਦਰ ਸਿੰਘ ਲੰਬੀ ਦਫਤਰ ਇੰਚਾਰਜ ਰਵਿੰਦਰ ਜਾਜੋਰੀਆ, ਵਾਰਡ ਇੰਚਾਰਜ ਲਾਲ ਚੰਦ, ਵਾਰਡ ਇੰਚਾਰਜ ਆਸ਼ੂ ਗਿੱਲ, ਮਹਿਲਾ ਮੋਰਚਾ ਦੇ ਪ੍ਰਧਾਨ ਰਜਿੰਦਰ ਕੌਰ ਖਾਲਸਾ ਅਤੇ ਹੋਰ ਮੈਂਬਰ ਵੀ ਹਾਜ਼ਰ ਹੋਏ।

Author : Malout Live