ਪਿੰਡ ਲੱਕੜਵਾਲਾ ਦੇ ਮੌਜੂਦਾ ਪੰਚਾਇਤ ਮੈਂਬਰ ਲਖਵੀਰ ਕੌਰ 'ਆਪ' ਛੱਡ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
ਹਲਕੇ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਿੰਡ ਲੱਕੜਵਾਲਾ ਦੇ ਮੌਜੂਦਾ ਮੈਂਬਰ ਪੰਚਾਇਤ ਬੀਬੀ ਲਖਵੀਰ ਕੌਰ ਪਤਨੀ ਜਗਮੀਤ ਸਿੰਘ ਲੱਕੜਵਾਲਾ ਨੇ 'ਆਪ' ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਹਲਕੇ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਿੰਡ ਲੱਕੜਵਾਲਾ ਦੇ ਮੌਜੂਦਾ ਮੈਂਬਰ ਪੰਚਾਇਤ ਬੀਬੀ ਲਖਵੀਰ ਕੌਰ ਪਤਨੀ ਜਗਮੀਤ ਸਿੰਘ ਲੱਕੜਵਾਲਾ ਨੇ 'ਆਪ' ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਬੀਬੀ ਲਖਵੀਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਿਲ ਕਰਵਾਇਆ ਅਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ ਕੋਟਭਾਈ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਸਮਾਜ ਦਾ ਹਰ ਵਰਗ ਦੁਖੀ ਹੋ ਚੁੱਕਾ ਹੈ ਅਤੇ ਪਿੰਡਾਂ ਵਿੱਚ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।
ਇਸ ਦੌਰਾਨ ਬੀਬੀ ਲਖਵੀਰ ਕੌਰ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਬਿਨ੍ਹਾਂ ਸ਼ਰਤ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਇਸ ਸਮੇਂ ਪੁਸ਼ਪਿੰਦਰ ਸਿੰਘ ਪ੍ਰਧਾਨ, ਡਾਕਟਰ ਸ਼ੋਭਾ, ਅੰਗਰੇਜ਼ ਸਿੰਘ, ਸੇਵਕ ਸਿੰਘ, ਸੁਖਦੇਵ ਸਿੰਘ ਮੈਂਬਰ, ਮੱਸਾ ਸਿੰਘ ਮੈਂਬਰ, ਤਰਸੇਮ ਸਿੰਘ, ਗੁਲਾਬ ਸਿੰਘ, ਜਗਦੇਵ ਸਿੰਘ ਮੈਂਬਰ, ਜਗਸੀਰ ਸਿੰਘ, ਜੱਥੇਦਾਰ ਸੂਬਾ ਸਿੰਘ, ਸ਼ਿੰਗਾਰਾ ਸਿੰਘ, ਗੋਬਿੰਦ ਸਿੰਘ, ਸ਼ਮਿੰਦਰ ਸਿੰਘ, ਪਰਮਜੀਤ ਸਿੰਘ ਸੋਥਾ ਅਤੇ ਬਲਤੇਜ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਅਤੇ ਪਾਰਟੀ ਵਰਕਰ ਹਾਜ਼ਿਰ ਸਨ।
Author : Malout Live



