ਥਾਣਾ ਲੰਬੀ ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ, 30 ਬੋਰ ਪਿਸਟਲ ਤੇ 9 ਜਿੰਦਾ ਰੌਂਦਾਂ ਸਮੇਤ ਵਿਅਕਤੀ ਕਾਬੂ

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਲੰਬੀ ਪੁਲਿਸ ਨੇ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ, 30 ਬੋਰ ਪਿਸਟਲ ਅਤੇ 9 ਜਿੰਦਾ ਰੌਂਦਾਂ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਾ ਤਸਕਰੀ ਜਾਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਸੰਬੰਧੀ ਜਾਣਕਾਰੀ ਮਿਲਣ ’ਤੇ ਪੁਲਿਸ ਹੈੱਲਪਲਾਈਨ 80549-42100 ਜਾਂ 112 ’ਤੇ ਸੂਚਿਤ ਕੀਤਾ ਜਾਵੇ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਲੰਬੀ ਪੁਲਿਸ ਨੇ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ, 30 ਬੋਰ ਪਿਸਟਲ ਅਤੇ 9 ਜਿੰਦਾ ਰੌਂਦਾਂ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਇਹ ਕਾਰਵਾਈ ਸ਼੍ਰੀ ਅਭਿਮਨਿਊ ਰਾਣਾ, ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਕੀਤੀ ਗਈ। ਪੁਲਿਸ ਅਨੁਸਾਰ ਸ਼੍ਰੀ ਅਸ਼ੋਕ ਮੀਨਾ, ਆਈ.ਪੀ.ਐੱਸ, ਐੱਸ.ਪੀ (ਡੀ), ਸ਼੍ਰੀ ਹਰਬੰਸ ਸਿੰਘ, ਡੀ.ਐੱਸ.ਪੀ ਲੰਬੀ ਅਤੇ ਇੰਸਪੈਕਟਰ ਜਸਵੀਰ ਸਿੰਘ, ਮੁੱਖ ਅਫ਼ਸਰ ਥਾਣਾ ਲੰਬੀ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਵੱਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਪਾਰਟੀ ਪਿੰਡ ਪੰਜਾਵਾ, ਸਿੱਖਵਾਲਾ ਅਤੇ ਫਤਿਹਪੁਰ ਮਨੀਆਂਵਾਲਾ ਵੱਲ ਗਸ਼ਤ ਕਰ ਰਹੀ ਸੀ। ਪਿੰਡ ਫਤਿਹਪੁਰ ਮਨੀਆਂਵਾਲਾ ਦੇ ਸ਼ਮਸ਼ਾਨਘਾਟ ਨੇੜੇ ਪੁਲਿਸ ਨੂੰ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਸ਼ਮਸ਼ਾਨਘਾਟ ਅੰਦਰ ਦਾਖ਼ਲ ਹੋ ਕੇ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ। ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ।

ਉਸ ਦੀ ਪਛਾਣ ਜਗਮੀਤ ਸਿੰਘ ਵਾਸੀ ਪਿੰਡ ਦਿਉਣ ਖੇੜਾ, ਥਾਣਾ ਲੰਬੀ ਵਜੋਂ ਹੋਈ। ਤਲਾਸ਼ੀ ਦੌਰਾਨ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਉਸ ਦੇ ਡੱਬ ਵਿੱਚੋਂ ਇੱਕ 30 ਬੋਰ ਪਿਸਟਲ ਸਮੇਤ ਮੈਗਜ਼ੀਨ ਅਤੇ 9 ਜਿੰਦਾ ਰੌਂਦ ਵੀ ਬਰਾਮਦ ਕੀਤੇ ਗਏ। ਇਸ ਸੰਬੰਧੀ ਥਾਣਾ ਲੰਬੀ ਵਿਖੇ ਮੁਕੱਦਮਾ ਨੰਬਰ 332 ਮਿਤੀ 28.09.2026 ਨੂੰ ਧਾਰਾ 21-B/61/85 ਐਨ.ਡੀ.ਪੀ.ਐੱਸ ਐਕਟ ਅਤੇ 25/54/59 ਆਰਮਜ਼ ਐਕਟ ਤਹਿਤ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਾ ਤਸਕਰੀ ਜਾਂ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਸੰਬੰਧੀ ਜਾਣਕਾਰੀ ਮਿਲਣ ’ਤੇ ਪੁਲਿਸ ਹੈੱਲਪਲਾਈਨ 80549-42100 ਜਾਂ 112 ’ਤੇ ਸੂਚਿਤ ਕੀਤਾ ਜਾਵੇ। ਪੁਲਿਸ ਅਨੁਸਾਰ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

Author : Malout Live