ਪੰਜਾਬ ਪੁਲਿਸ ਵਿੱਚ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 01 ਅਪ੍ਰੈਲ 2026

ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਮਿਤੀ 10 ਮਾਰਚ 2026 ਤੋਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ, ਜੋ ਕਿ 01 ਅਪ੍ਰੈਲ 2026 ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ, ਫਾਜਿਲਕਾ ਅਤੇ ਮੋਗਾ ਜਿਲ੍ਹਿਆਂ ਦੇ ਨੌਜਵਾਨਾਂ ਲਈ ਪੰਜਾਬ ਪੁਲਿਸ ਵਿੱਚ ਭਰਤੀ ਦੀ ਤਿਆਰੀ ਵਾਸਤੇ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਲਿਖਤੀ ਪੇਪਰ ਅਤੇ ਫਿਜ਼ੀਕਲ ਟ੍ਰੇਨਿੰਗ ਸ਼ੁਰੂ ਹੋ ਚੁੱਕੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਮਿਤੀ 10 ਮਾਰਚ 2026 ਤੋਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ, ਜੋ ਕਿ 01 ਅਪ੍ਰੈਲ 2026 ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ, ਫਾਜਿਲਕਾ ਅਤੇ ਮੋਗਾ ਜਿਲ੍ਹਿਆਂ ਦੇ ਨੌਜਵਾਨਾਂ ਲਈ ਪੰਜਾਬ ਪੁਲਿਸ ਵਿੱਚ ਭਰਤੀ ਦੀ ਤਿਆਰੀ ਵਾਸਤੇ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਲਿਖਤੀ ਪੇਪਰ ਅਤੇ ਫਿਜ਼ੀਕਲ ਟ੍ਰੇਨਿੰਗ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਜਲਦੀ ਤੋਂ ਜਲਦੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਕੈਂਪ ਵਿੱਚ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਲਾਭ ਲੈਣ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਨੌਜਵਾਨ ਆਪਣੇ ਨਾਲ ਆਨਲਾਈਨ ਅਪਲਾਈ ਦੀ ਕਾਪੀ, ਦੱਸਵੀਂ ਦਾ ਅਸਲ ਸਰਟੀਫਿਕੇਟ, ਬਾਰ੍ਹਵੀਂ ਅਤੇ ਇਸ ਤੋਂ ਉੱਪਰ ਦੀ ਪੜ੍ਹਾਈ ਦੇ ਸਰਟੀਫਿਕੇਟਾਂ ਦੀਆਂ ਫੋਟੋ ਸਟੇਟ ਕਾਪੀਆਂ, ਪੰਜਾਬ ਰਿਹਾਇਸ਼ ਪ੍ਰਮਾਣ ਪੱਤਰ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਫੋਟੋਸਟੇਟ ਕਾਪੀ (ਚਾਲੂ ਹਾਲਤ ਵਿੱਚ), ਦੋ ਪਾਸਪੋਰਟ ਸਾਈਜ਼ ਫੋਟੋਆਂ, ਇੱਕ ਕਾਪੀ ਅਤੇ ਪੈੱਨ ਨਾਲ ਲਿਆਉਣ। ਇਸ ਤੋਂ ਇਲਾਵਾ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਵੀ ਨਾਲ ਲੈ ਕੇ ਆਉਣ। ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ ਨਿਰਧਾਰਿਤ ਕੀਤਾ ਗਿਆ ਹੈ। ਕੈਂਪ ਦੌਰਾਨ ਰਿਹਾਇਸ਼ ਅਤੇ ਖਾਣ-ਪੀਣ ਦੀ ਸਹੂਲਤ ਬਿਲਕੁਲ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ ਅਤੇ ਲਿਖਤੀ ਪੇਪਰ ਤੇ ਫਿਜ਼ੀਕਲ ਟ੍ਰੇਨਿੰਗ ਲਈ ਕਿਸੇ ਕਿਸਮ ਦੀ ਕੋਈ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 73476-66557 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Author : Malout Live