ਲੰਬੀ ਹਲਕੇ ਦੇ ਪਿੰਡ ਭਾਗੂ ਵਿਖੇ ‘ਮਾਨ ਦੇ ਮੁਨਾਫੇ’ ਮੁਹਿੰਮ ਦੀ ਸ਼ੁਰੂਆਤ
ਲੰਬੀ ਹਲਕੇ ਦੇ ਪਿੰਡ ਭਾਗੂ ਵਿਖੇ ਸ. ਅਮਿਤ ਖੁੱਡੀਆਂ ਨੇ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਲੋਕਾਂ ਤੱਕ ਪਹੁੰਚਾਉਣ ਲਈ ‘ਮਾਨ ਦੇ ਮੁਨਾਫੇ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਵੱਖ-ਵੱਖ ਘਰਾਂ ਵਿੱਚ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਅਤੇ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਲੰਬੀ ਹਲਕੇ ਦੇ ਪਿੰਡ ਭਾਗੂ ਵਿਖੇ ਸ. ਅਮਿਤ ਖੁੱਡੀਆਂ ਨੇ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਲੋਕਾਂ ਤੱਕ ਪਹੁੰਚਾਉਣ ਲਈ ‘ਮਾਨ ਦੇ ਮੁਨਾਫੇ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਵੱਖ-ਵੱਖ ਘਰਾਂ ਵਿੱਚ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਅਤੇ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਅਮਿਤ ਖੁੱਡੀਆਂ ਨੇ ਕਿਹਾ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਸਾਲ 2022 ਤੋਂ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਲੋਕਾਂ ਨੂੰ ਮਿਲ ਰਹੇ ਸਿੱਧੇ ਵਿੱਤੀ ਲਾਭਾਂ ਬਾਰੇ ਹਰ ਪਰਿਵਾਰ ਨੂੰ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਪਹਿਲਕਦਮੀਆਂ ਰਾਹੀਂ ਪਰਿਵਾਰਾਂ ਨੂੰ ਸਾਲਾਨਾ ਲਾਭ ਮਿਲ ਰਿਹਾ ਹੈ।
ਉਨ੍ਹਾਂ ਅਨੁਸਾਰ ਇਨ੍ਹਾਂ ਸਹੂਲਤਾਂ ਨਾਲ ਪਰਿਵਾਰਾਂ ’ਤੇ ਜ਼ਰੂਰੀ ਸੇਵਾਵਾਂ ਦਾ ਵਿੱਤੀ ਬੋਝ ਘਟਿਆ ਹੈ ਅਤੇ ਲੋਕ ਆਪਣੀ ਬਚਤ ਹੋਰ ਘਰੇਲੂ ਤੇ ਖੇਤੀਬਾੜੀ ਦੀਆਂ ਲੋੜਾਂ ਲਈ ਵਰਤ ਸਕਦੇ ਹਨ। ਇਸ ਦੌਰਾਨ ਖੁੱਡੀਆਂ ਨੇ ਬਜ਼ੁਰਗਾਂ, ਮਹਿਲਾਵਾਂ, ਨੌਜਵਾਨਾਂ ਅਤੇ ਬੱਚਿਆਂ ਸਮੇਤ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਅਤੇ ਤਜਰਬੇ ਵੀ ਸੁਣੇ। ਪਿੰਡ ਵਾਸੀਆਂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਸਰਕਾਰ ਵੱਲੋਂ ਕੀਤੇ ਕੰਮਾਂ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਰਪੰਚ ਪਰਮ ਭਾਗੂ, ਸਾਬਕਾ ਸਰਪੰਚ ਜਸਵਿੰਦਰ ਸਿੰਘ ਭਾਗੂ, ਪੰਚ ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਕਾਕਾ ਰਾਮ, ਚੇਅਰਮੈਨ ਦਰਸ਼ਨ ਲੰਬੀ, ਬੇਅੰਤ ਸਿੰਘ, ਹਰਪ੍ਰੀਤ ਸਿੰਘ ਮਾਨ, ਹਰਕੇਵਲ ਧਾਲੀਵਾਲ, ਜਸਵੀਰ ਸਿੰਘ, ਮੇਜਰ ਸਿੰਘ, ਖੁਸ਼ਦੀਪ ਸਿੰਘ, ਗੁਰਬਖਸ਼ ਸਿੰਘ, ਗਗਨਦੀਪ ਸਿੰਘ, ਪੀਏ ਲਵਪ੍ਰੀਤ ਚੰਨੂ ਸਮੇਤ ਹੋਰ ਪਤਵੰਤੇ ਹਾਜ਼ਿਰ ਸਨ।
Author : Malout Live



