ਪਿੰਡ ਮੋਹਲਾਂ ਹਲਕਾ ਲੰਬੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਦੀ ਸ਼ੁਰੂਆਤ ਕੀਤੀ- ਬੀਬਾ ਕੁਲਦੀਪ ਕੌਰ ਮੋਹਲਾਂ
ਮੋਹਲਾਂ ਹਲਕਾ ਲੰਬੀ ਵਿਖੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਪੱਖੋ ਮਿਆਰੀ ਅਤੇ ਭਰੋਸੇਯੋਗ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫਤ ਇਲਾਜ ਕਾਰਡ ਦੀ ਸ਼ੁਰੂਆਤ ਕੀਤੀ ਗਈ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਅਤੇ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਜੀ ਦੀ ਅਗਵਾਈ ਹੇਠ ਮੇਰੇ ਪਿੰਡ ਮੋਹਲਾਂ ਹਲਕਾ ਲੰਬੀ ਵਿਖੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਪੱਖੋ ਮਿਆਰੀ ਅਤੇ ਭਰੋਸੇਯੋਗ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫਤ ਇਲਾਜ ਕਾਰਡ ਦੀ ਸ਼ੁਰੂਆਤ ਕੀਤੀ ਗਈ ਹੈ। ਸ਼ੁਰੂਆਤ ਕਰਦਿਆਂ ਬੀਬਾ ਮੋਹਲਾਂ ਨੇ ਕਿਹਾ ਕਿ ਉਹ ਇਸ ਯੋਜਨਾ ਨੂੰ ਹਰ ਘਰ ਤੱਕ ਪਹੁੰਚਾਉਣਗੇ, ਇਸ ਕਾਰਡ ਨਾਲ ਪਰਿਵਾਰ ਦੇ ਹਰ ਇੱਕ ਮੈਂਬਰ ਦਾ 10 ਲੱਖ ਤੱਕ ਦਾ ਫਰੀ ਇਲਾਜ ਕੀਤਾ ਜਾਵੇਗਾ, ਕਿਸੇ ਵੀ ਪਰਿਵਾਰ ਨੂੰ ਇਸ ਯੋਜਨਾ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਹਨਾਂ ਸ਼ਪੱਸ਼ਟ ਕੀਤਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨ੍ਹਾ ਕਿਸੇ ਭੇਦਭਾਵ ਦੇ ਹਰ ਪਰਿਵਾਰ ਦੇ ਹੈੱਲਥ ਕਾਰਡ ਬਣਾਏ ਜਾ ਰਹੇ ਹਨ। ਬੀਬਾ ਮੋਹਲਾਂ ਨੇ ਕਿਹਾ ਕਿ ਇਹ ਕਾਰਡ ਸਾਰੇ ਹੀ ਪੰਜਾਬ ਦੇ ਹਰ ਪਿੰਡ, ਹਰ ਸ਼ਹਿਰ, ਵਾਰਡ, ਮੁਹੱਲਿਆਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਇਸ ਯੋਜਨਾ ਅਧੀਨ ਕਵਰ ਕੀਤਾ ਜਾ ਰਿਹਾ ਹੈ।
ਬੀਬਾ ਮੋਹਲਾਂ ਨੇ ਕਿਹਾ ਕਿ ਹੈੱਲਥ ਕਾਰਡ ਬਣਵਾਉਣ ਲਈ ਜ਼ਿਆਦਾ ਡਾਕੂਮੈਂਟਾ ਦੀ ਜ਼ਰੂਰਤ ਨਹੀਂ ਹੈ, ਸਿਰਫ ਅਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਲਾ ਕੇ ਹੀ ਕਾਰਡ ਬਣਾਏ ਜਾ ਰਹੇ ਹਨ। ਬੀਬਾ ਮੋਹਲਾਂ ਨੇ ਕਿਹਾ ਕਿ ਇਸ ਕਾਰਡ ਨਾਲ ਆਮ ਲੋਕਾਂ ਨੂੰ ਹਰ ਤਰ੍ਹਾਂ ਦਾ ਇਲਾਜ ਕਰਵਾਉਣ ਵਿੱਚ ਮੱਦਦ ਮਿਲੇਗੀ। ਇਹ ਕਾਰਡ ਹਰ ਇਕ ਪਰਿਵਾਰ ਦਾ ਸਹਾਰਾ ਬਣੇਗਾ, ਉਹਨਾਂ ਕਿਹਾ ਕਿ ਇਸ ਯੋਜਨਾ ਅਧੀਨ ਕਿਡਨੀ ਰੋਗ, ਦਿਮਾਗੀ ਬਿਮਾਰੀਆਂ ਅਤੇ ਹੋਰ ਕੈਂਸਰ ਜਿਹੇ ਰੋਗਾਂ ਦਾ ਵੀ ਇਲਾਜ ਫਰੀ ਵਿੱਚ ਹੋਵੇਗਾ। ਬੀਬਾ ਮੋਹਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਅਤੇ ਖੁੱਡੀਆਂ ਸਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਨ ਸਾਬ ਦੀ ਦੂਰਅੰਦੇਸ਼ੀ ਸੋਚ ਅਤੇ ਲੋਕ ਹਿਤੈਸ਼ੀ ਸੋਚ ਨਾਲ ਲੋਕਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਹੱਲ ਹੋਇਆ ਹੈ। ਇਸ ਮੌਕੇ ਉਹਨਾਂ ਨਾਲ ਹਰਮਨਪ੍ਰੀਤ ਸਿੰਘ ਸਰਪੰਚ, ਹਰਵਿੰਦਰ ਸਿੰਘ ਮੋਹਲਾਂ, ਵਿਜੈ ਕਿਰਪਾਲ ਸਿੰਘ ਮੈਂਬਰ, ਸੁਰਜੀਤ ਸਿੰਘ ਚੇਅਰਮੈਨ, ਸੁਖਜੀਤ ਸਿੰਘ, ਬੀਬੀ ਸੁਨੀਤਾ ਰਾਣੀ, ਬੀਬੀ ਰਾਜ ਕੌਰ ਓਪਰੇਟਰ, ਗੁਰਲਾਲ ਸਿੰਘ ਹਾਜ਼ਿਰ ਸਨ।
Author : Malout Live



