ਮਲੋਟ ਸਮੇਤ ਦੇਸ਼ ਭਰ ਦੀਆਂ ਅਦਾਲਤਾਂ 'ਚ ਵਕੀਲਾਂ ਨੇ ਹੜਤਾਲ ਕੀਤੀ ਖਤਮ, ਅੱਜ ਤੋਂ ਕੰਮਕਾਜ ਸ਼ੁਰੂ
ਐਲ.ਏ.ਡੀ.ਸੀ (LADC) ਨੀਤੀ ਨੂੰ ਲੈ ਕੇ ਦੇਸ਼ ਭਰ ਦੇ ਵਕੀਲਾਂ ਵੱਲੋਂ ਚੱਲ ਰਹੀ ਹੜਤਾਲ ਅੱਜ ਅਧਿਕਾਰਕ ਤੌਰ 'ਤੇ ਸਮਾਪਤ ਹੋ ਗਈ ਹੈ। ਇਹ ਫ਼ੈਸਲਾ ਜਾਇੰਟ ਐਕਸ਼ਨ ਕਮੇਟੀ (JAC) ਦੀ ਕੇਂਦਰੀ ਕਾਨੂੰਨ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਅਤੇ ਭਾਰਤ ਦੇ ਮੁੱਖ ਨਿਆਂਧੀਸ਼ ਜਸਟਿਸ ਸੂਰਿਆ ਕਾਂਤ ਨਾਲ ਹੋਈ ਅਹਿਮ ਮੀਟਿੰਗ ਦੇ ਸਫਲ ਰਹਿਣ ਤੋਂ ਬਾਅਦ ਲਿਆ ਗਿਆ।
ਮਲੋਟ (ਪੰਜਾਬ) : ਐਲ.ਏ.ਡੀ.ਸੀ (LADC) ਨੀਤੀ ਨੂੰ ਲੈ ਕੇ ਦੇਸ਼ ਭਰ ਦੇ ਵਕੀਲਾਂ ਵੱਲੋਂ ਚੱਲ ਰਹੀ ਹੜਤਾਲ ਅੱਜ ਅਧਿਕਾਰਕ ਤੌਰ 'ਤੇ ਸਮਾਪਤ ਹੋ ਗਈ ਹੈ। ਇਹ ਫ਼ੈਸਲਾ ਜਾਇੰਟ ਐਕਸ਼ਨ ਕਮੇਟੀ (JAC) ਦੀ ਕੇਂਦਰੀ ਕਾਨੂੰਨ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਅਤੇ ਭਾਰਤ ਦੇ ਮੁੱਖ ਨਿਆਂਧੀਸ਼ ਜਸਟਿਸ ਸੂਰਿਆ ਕਾਂਤ ਨਾਲ ਹੋਈ ਅਹਿਮ ਮੀਟਿੰਗ ਦੇ ਸਫਲ ਰਹਿਣ ਤੋਂ ਬਾਅਦ ਲਿਆ ਗਿਆ। ਮੀਟਿੰਗ ਦੌਰਾਨ ਵਕੀਲ ਭਾਈਚਾਰੇ ਦੀਆਂ ਜਾਇਜ਼ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਲਈ ਸਕਾਰਾਤਮਕ ਭਰੋਸਾ ਦਿੱਤਾ ਗਿਆ। ਇਸ ਉਪਰੰਤ ਜਾਇੰਟ ਐਕਸ਼ਨ ਕਮੇਟੀ ਨੇ ਕੇਂਦਰੀ ਕਾਨੂੰਨ ਮੰਤਰੀ ਅਤੇ ਮਾਣਯੋਗ ਮੁੱਖ ਨਿਆਂਧੀਸ਼ ਦਾ ਵਕੀਲ ਭਾਈਚਾਰੇ ਪ੍ਰਤੀ ਸਕਾਰਾਤਮਕ ਰਵੱਈਆ ਅਪਣਾਉਣ ਲਈ ਧੰਨਵਾਦ ਪ੍ਰਗਟ ਕੀਤਾ।
ਕਮੇਟੀ ਵੱਲੋਂ ਜਾਰੀ ਐਲਾਨ ਅਨੁਸਾਰ ਅੱਜ ਤੋਂ ਦੇਸ਼ ਭਰ ਦੀਆਂ ਅਦਾਲਤਾਂ ਵਿੱਚ ਆਮ ਵਾਂਗ ਕੰਮਕਾਜ ਮੁੜ ਸ਼ੁਰੂ ਹੋ ਗਿਆ ਹੈ। ਜਾਇੰਟ ਐਕਸ਼ਨ ਕਮੇਟੀ ਨੇ ਸੰਘਰਸ਼ ਦੌਰਾਨ ਸਬਰ ਅਤੇ ਸਹਿਯੋਗ ਦੇਣ ਲਈ ਸਮੂਹ ਮੁਕੱਦਮਾਬਾਜ਼ਾਂ, ਨਿਆਂਪਾਲਿਕਾ ਅਤੇ ਸਮੁੱਚੇ ਕਾਨੂੰਨੀ ਭਾਈਚਾਰੇ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਜਤਾਇਆ ਕਿ ਨਿਆਂ ਪ੍ਰਣਾਲੀ ਦੀ ਮਰਿਆਦਾ, ਸੁਤੰਤਰਤਾ ਅਤੇ ਪ੍ਰਭਾਵਸ਼ਾਲੀ ਕਾਰਜਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਭਵਿੱਖ ਵਿੱਚ ਵੀ ਸਾਰਿਆਂ ਦਾ ਸਹਿਯੋਗ ਇਸੇ ਤਰ੍ਹਾਂ ਜਾਰੀ ਰਹੇਗਾ।
Author : Malout Live



