ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਗਿਆ ਲੀਗਲ ਸਰਵਿਸਿਜ਼ ਦਿਹਾੜਾ
ਜਿਲ੍ਹਾ ਕਾਨੂੰਨੀ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਲੀਗਲ ਸਰਵਿਸਿਜ਼ ਦਿਹਾੜਾ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ ਜੱਜ -ਸਾਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੀਤੀ ਗਈ ਅਤੇ ਉਨ੍ਹਾਂ ਨਾਲ ਡਾ. ਗਗਨਦੀਪ ਕੌਰ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੀ ਸ਼ਿਰਕਤ ਕੀਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕਾਰਜਕਾਰੀ ਚੇਅਰਮੈਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਦਿਸ਼ਾ-ਨਿਰੇਦਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਇੱਕ ਪ੍ਰੋਗਰਾਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ ਜੱਜ -ਸਾਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੀਤੀ ਗਈ ਅਤੇ ਉਨ੍ਹਾਂ ਨਾਲ ਡਾ. ਗਗਨਦੀਪ ਕੌਰ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੀ ਸ਼ਿਰਕਤ ਕੀਤੀ।
ਇਸ ਦੌਰਾਨ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਾਅ ਕਰ ਰਹੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉਨ੍ਹਾਂ ਨੂੰ ਲੀਗਲ ਸਰਵਿਸ ਦਿਹਾੜੇ ਦੀ ਮਹੱਤਤਾ ਸੰਬੰਧੀ ਜਾਣਕਾਰੀ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਡਾ. ਗਗਨਦੀਪ ਕੌਰ ਸੀ.ਜੇ.ਐੱਮ/ਸਕੱਤਰ ਜਿਲਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋਂ ਨਵੇਂ ਬਣੇ ਕਾਨੂੰਨਾਂ ਬਾਰੇ ਅਤੇ ਨਾਲਸਾ ਦੀਆਂ ਸਕੀਮਾਂ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰੌ. ਰੇਨੂੰ ਵਿਜ ਵਾਈਸ ਚਾਂਸਲਰ ਪੰਜਾਬ ਯੂਨੀਵਰਸਿਟੀ ਵੱਲੋਂ ਵੀ ਆਏ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ 11 ਨਵੰਬਰ 2024 ਤੋਂ ਗੁਰਪੁਰਬ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਫਾਈ ਅਭਿਆਨ ਸੰਬੰਧੀ ਪ੍ਰਚਾਰ ਕੀਤਾ ਜਾਵੇਗਾ। ਇਸ ਮੌਕੇ ਪ੍ਰਚਾਰ ਸਮੱਗਰੀ ਵੰਡੀ ਗਈ। ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈੱਲਪਲਾਈਨ ਨੰਬਰ 15100 ਤੇ ਸੰਪਰਕ ਕੀਤਾ ਜਾ ਸਕਦਾ ਹੈ।
Author : Malout Live