ਪੰਚਾਇਤਾਂ ਦੇ ਚੁਣੇ ਹੋਏ ਨੁਮਾਇੰਦੇ ਸਰਪੰਚ, ਪੰਚ ਸਮੇਤ ਨੰਬਰਦਾਰ ਅਤੇ ਸਰਕਾਰੀ ਕਰਮਚਾਰੀਆਂ ਦੁਆਰਾ ਪਰਾਲੀ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ- ਡਿਪਟੀ ਕਮਿਸ਼ਨਰ
ਸ੍ਰੀ ਰਾਜੇਸ਼ ਤ੍ਰਿਪਾਠੀ, ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਵਿੱਚ ਚੁਣੇ ਹੋਏ ਨੁਮਾਇੰਦੇ ਸਰਪੰਚ, ਪੰਚ ਸਮੇਤ ਨੰਬਰਦਾਰ ਅਤੇ ਸਰਕਾਰੀ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਇੱਕ ਜਿੰਮੇਦਾਰ ਨਾਗਰਿਕ ਹੋਣ ਦੇ ਨਾਤੇ ਸਮਾਜ ਵਿੱਚ ਇਹ ਸੁਨੇਹਾ ਦੇਣ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਦੇ ਅਤੇ ਪਰਾਲੀ ਦੀ ਸਾਂਭ-ਸੰਭਾਲ ਵਾਤਾਵਰਣ ਨੂੰ ਮੁੱਖ ਰੱਖਦੇ ਹੋਏ ਸੁਚੱਜੇ ਢੰਗ ਨਾਲ ਕੀਤੀ ਜਾਵੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਝੋਨੇ ਦੀ ਕਟਾਈ ਦਾ ਸੀਜਨ ਚੱਲ ਰਿਹਾ ਹੈ ਅਤੇ ਪਿੱਛਲੇ ਸਮਿਆਂ ਵਿੱਚ ਕਿਸਾਨਾਂ ਵੱਲੋਂ ਅਕਸਰ ਹੀ ਆਪਣੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ ਅਤੇ ਆਮ ਜਨ-ਜੀਵਨ ਕਾਫ਼ੀ ਪ੍ਰਭਾਵਿਤ ਹੁੰਦਾ ਹੈ। ਇਸ ਸੰਬੰਧੀ ਸਰਕਾਰ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਪੰਜਾਬ ਰਾਜ ਵਿੱਚ ਝੋਨੇ ਦੀ ਪਰਾਲੀ ਨੂੰ ਸਾਂਭ-ਸੰਭਾਲ ਲਈ ਰਾਜ ਸਰਕਾਰ ਵੱਲੋਂ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਤਹਿਤ ਸ੍ਰੀ ਰਾਜੇਸ਼ ਤ੍ਰਿਪਾਠੀ, ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਵਿੱਚ ਚੁਣੇ ਹੋਏ ਨੁਮਾਇੰਦੇ ਸਰਪੰਚ, ਪੰਚ ਸਮੇਤ ਨੰਬਰਦਾਰ ਅਤੇ ਸਰਕਾਰੀ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਇੱਕ ਜਿੰਮੇਦਾਰ ਨਾਗਰਿਕ ਹੋਣ ਦੇ ਨਾਤੇ ਸਮਾਜ ਵਿੱਚ ਇਹ ਸੁਨੇਹਾ ਦੇਣ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਦੇ ਅਤੇ ਪਰਾਲੀ ਦੀ ਸਾਂਭ-ਸੰਭਾਲ ਵਾਤਾਵਰਣ ਨੂੰ ਮੁੱਖ ਰੱਖਦੇ ਹੋਏ ਸੁਚੱਜੇ ਢੰਗ ਨਾਲ ਕੀਤੀ ਜਾਵੇ। ਚੁਣੇ ਹੋਏ ਨੁਮਾਇੰਦਿਆਂ ਅਤੇ ਸਰਕਾਰੀ ਕਰਮਚਾਰੀਆਂ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਆਪਣੀ ਮਾਲਕੀ ਵਾਲੇ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ। ਜੇਕਰ ਉਹਨਾਂ ਦੁਆਰਾ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਉਲੰਘਣਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Author : Malout Live