ਆਓ ਸਾਰੇ ਰਲ-ਮਿਲ ਜੰਗ ਦੇ ਜਰਨੈਲ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰੀਏ- ਮਨਵੀਰ ਖੁੱਡੀਆਂ

ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਹਲਕਾ ਲੰਬੀ ਦੇ ਪਿੰਡ ਖੁੱਡੀਆਂ ਵਿਖੇ ਵੀ.ਡੀ.ਸੀ ਕਮੇਟੀ ਬਣਾਉਣ ਉਪਰੰਤ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਮਨਵੀਰ ਸਿੰਘ ਖੁੱਡੀਆਂ ਨੇ ਕਿਹਾ ਕਿ ਨਸ਼ੇ ਦੇ ਖਾਤਮੇ ਸੰਬੰਧੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰੇ ਜੋਰਾਂ-ਸ਼ੋਰਾਂ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਸੰਬੰਧੀ ਹਰ ਰੋਜ਼ ਵੀ.ਡੀ.ਸੀ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਹਲਕਾ ਲੰਬੀ ਦੇ ਪਿੰਡ ਖੁੱਡੀਆਂ ਵਿਖੇ ਵੀ.ਡੀ.ਸੀ ਕਮੇਟੀ ਬਣਾਉਣ ਉਪਰੰਤ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਮਨਵੀਰ ਸਿੰਘ ਖੁੱਡੀਆਂ ਨੇ ਕਿਹਾ ਕਿ ਨਸ਼ੇ ਦੇ ਖਾਤਮੇ ਸੰਬੰਧੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰੇ ਜੋਰਾਂ-ਸ਼ੋਰਾਂ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਜਿਸ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਸਾਡਾ ਸਾਰਿਆਂ ਦਾ ਰਲ-ਮਿਲ ਕੇ ਕੰਮ ਕਰਨਾ ਜ਼ਰੂਰੀ ਹੈ, ਸਾਨੂੰ ਸਭਨਾਂ ਨੂੰ ਰਲ ਕੇ ਇਸ ਨਸ਼ੇ ਦੀ ਜੰਗ ਦੇ ਜਰਨੈਲ ਬਣਕੇ ਪਿੰਡਾਂ ਅਤੇ ਸ਼ਹਿਰਾਂ ਦੀ ਰਾਖੀ ਕਰਨ ਦੀ ਲੋੜ ਹੈ ਤਾਂ ਹੀ ਇਸ ਭੈੜੀ ਅਲਾਮਤ ਨੂੰ ਜੜ ਤੋਂ ਖਤਮ ਕੀਤਾ ਜਾ ਸਕਦਾ ਹੈ। ਇਸ ਮੌਕੇ ਪਰਮਪਾਲ ਸਿੰਘ ਪੰਨੀਵਾਲਾ, ਪ੍ਰਗਟ ਸਿੰਘ ਰਾਜਪਾਲ, ਸਰਪੰਚ ਹਰਮੇਲ ਸਿੰਘ, ਪੁਸ਼ਪਿੰਦਰ ਸਿੰਘ ਸਰਪੰਚ ਤੋਂ ਇਲਾਵਾ ਪਿੰਡ ਵਾਸੀ ਹਾਜ਼ਿਰ ਸਨ।

Author : Malout Live