ਮਲੋਟ ਦੀਆਂ ਰੇਲਵੇ ਨਾਲ ਸੰਬੰਧਿਤ ਮੰਗਾਂ ਲਈ ਰੇਲਵੇ ਮੰਤਰੀ ਨੂੰ ਸੌਂਪਿਆ ਮੰਗ ਪੱਤਰ
ਮਲੋਟ ਵਾਸੀਆਂ ਦੀਆਂ ਰੇਲਵੇ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਭਾਜਪਾ ਜਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਵੱਲੋਂ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ ਗਈ ਅਤੇ ਮਲੋਟ ਦੀਆਂ ਰੇਲਵੇ ਨਾਲ ਸੰਬੰਧਿਤ ਮੰਗਾਂ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ। ਬੀਤੇ ਦਿਨੀ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿੱਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਰਾਹੀਂ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਤੋਂ ਮਲੋਟ ਦੀਆਂ ਰੇਲਵੇ ਨਾਲ ਸੰਬੰਧਿਤ ਮੰਗਾਂ ਦੇ ਹੱਲ ਲਈ ਮੰਗ ਕੀਤੀ ਗਈ ਸੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਲੋਟ ਵਾਸੀਆਂ ਦੀਆਂ ਰੇਲਵੇ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਭਾਜਪਾ ਜਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਵੱਲੋਂ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ ਗਈ ਅਤੇ ਮਲੋਟ ਦੀਆਂ ਰੇਲਵੇ ਨਾਲ ਸੰਬੰਧਿਤ ਮੰਗਾਂ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ। ਬੀਤੇ ਦਿਨੀ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿੱਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਰਾਹੀਂ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਤੋਂ ਮਲੋਟ ਦੀਆਂ ਰੇਲਵੇ ਨਾਲ ਸੰਬੰਧਿਤ ਮੰਗਾਂ ਦੇ ਹੱਲ ਲਈ ਮੰਗ ਕੀਤੀ ਗਈ ਸੀ।
ਡਾ. ਗਿੱਲ ਨੇ ਰੇਲਵੇ ਨਾਲ ਸੰਬੰਧਿਤ ਮੰਗਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਸ ਮੰਗ ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਹਫ਼ਤੇ ਵਿੱਚ ਦੋ ਦਿਨ ਚੱਲਣ ਵਾਲੀ ਸ਼੍ਰੀ ਹਜੂਰ ਸਾਹਿਬ ਨੰਦੇੜ ਸਾਹਿਬ ਰੇਲ ਗੱਡੀ(12485-12486) ਨੂੰ ਰੋਜ਼ਾਨਾ ਚਲਾਇਆ ਜਾਵੇ, ਕਾਫੀ ਸਮੇਂ ਤੋਂ ਬੰਦ ਪਈ ਸ਼੍ਰੀ ਗੰਗਾਨਗਰ ਹਾਵੜਾ ਰੇਲ ਗੱਡੀ(13007-13008) ਨੂੰ ਦੁਬਾਰਾ ਚਲਾਇਆ ਜਾਵੇ ਤਾਂ ਜੋ ਪਟਨਾ ਸਾਹਿਬ ਜਾਣ ਵਾਲੀਆਂ ਸਿੱਖ ਸੰਗਤਾਂ ਅਤੇ ਯੂ.ਪੀ ਬਿਹਾਰ ਜਾਣ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲ ਸਕੇ, ਸ਼੍ਰੀ ਗੰਗਾਨਗਰ ਤੋਂ ਲਾਲ ਕੁਆਂ(ਹਲਦਵਾਨੀ) ਲਈ ਸਿੱਧਾ ਰੇਲ ਗੱਡੀ ਚਲਾਈ ਜਾਵੇ, ਇੰਨ੍ਹਾਂ ਸਾਰੀਆਂ ਮੰਗਾਂ ਲਈ ਜ਼ਿਲ੍ਹਾ ਭਾਜਪਾ ਪ੍ਰਧਾਨ ਸਤੀਸ਼ ਅਸੀਜਾ ਵੱਲੋਂ ਰੇਲਵੇ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ ਗਈ ਅਤੇ ਬਕਾਇਦਾ ਤੌਰ ਤੇ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਗਈ ਕਿ ਇਹਨਾਂ ਮੁਸ਼ਕਿਲਾਂ ਦਾ ਜਲਦ ਹੱਲ ਕਰਵਾਇਆ ਜਾਵੇ। ਰਵਨੀਤ ਸਿੰਘ ਬਿੱਟੂ ਨੇ ਤੁਰੰਤ ਸੰਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਜਾਇਜ ਮੰਗ ਦੇ ਹੱਲ ਲਈ ਹਦਾਇਤ ਦੇ ਦਿੱਤੀ ਤੇ ਵਿਸ਼ਵਾਸ਼ ਦਵਾਇਆ ਕਿ ਇਹ ਮੰਗਾਂ ਹਰ ਸੰਭਵ ਹੱਲ ਕਰਵਾਉਣ ਲਈ ਮੰਗ ਕੀਤੀ ਜਾਵੇਗਾ। ਡਾ. ਗਿੱਲ ਨੇ ਜ਼ਿਲ੍ਹਾ ਭਾਜਪਾ ਪ੍ਰਧਾਨ ਸਤੀਸ਼ ਅਸੀਜਾ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਮਲੋਟ ਵਾਸੀਆਂ ਦੀਆਂ ਮੰਗਾਂ ਨੂੰ ਰੇਲਵੇ ਮੰਤਰੀ ਤੱਕ ਪਹੁੰਚਾਇਆ ਹੈ।
Author : Malout Live